17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਿਸਾਨ ਦੇਸ਼ ਦੀ ਰੀੜ੍ਹ ਵਾਲੀ ਹੱਡੀ ਹੁੰਦੇ ਹਨ ਪਰ ਸਾਡੀਆਂ ਸਰਕਾਰਾਂ ਭੁੱਲ ਚੁੱਕੀਆਂ ਹਨ-ਸੇਖੋਂ

ਅਜੀਤ ਡੈਸਕ 19-04-2026
ਮੱਖੂ,18 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਉੱਭਰ ਰਹੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਦਾਣਾ ਮੰਡੀ ਮੱਖੂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦਿਆਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਦੇਸ਼ ਦੀ ਰਿੜ੍ਹ ਵਾਲੀ ਹੱਡੀ ਹੁੰਦੀ ਹੈ ਪਰ ਸਾਡੀਆਂ ਸਰਕਾਰਾਂ ਆਪਣੀ ਇਸ ਹੱਡੀ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਠੋਸ ਕਦਮ ਨਹੀਂ ਉਠਾ ਰਹੀਆਂ | ਉਨ੍ਹਾਂ ਕਿਹਾ ਕਿ ਕਿਸਾਨ ਜਦ ਵੀ ਆਪਣੀ ਫ਼ਸਲ ਵੇਚਣ ਆਵੇ ਤਾਂ ਉਹ ਨੰੂ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਪਰ ਕਿਸਾਨ ਸਾਰੀ ਰਾਤ ਮੱਛਰ ਅਤੇ ਗਰਮੀ ਵਿਚ ਆਪਣੀਆਂ ਰਾਤਾਂ ਮੰਡੀਆਂ ਗੁਜ਼ਾਰਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਨਦਾਤੇ ਦਾ ਸਤਿਕਾਰ ਹੋਣਾ ਚਾਹੀਦਾ ਹੈ ਨਾ ਕਿ ਨਿਰਾਦਰ | ਸਰਕਾਰਾਂ ਨੂੰ ਚਾਹੀਦਾ ਹੈ ਕਿ ਕਿਸਾਨ ਦੀ ਫ਼ਸਲ ਜਦ ਵੀ ਮੰਡੀ ਵਿਚ ਆਉਂਦੀ ਹੈ ਉਸ ਨੂੰ ਜਲਦ ਖ਼ਰੀਦ ਕਰਕੇ ਸਮੇਂ ਸਿਰ ਹੀ ਕਿਸਾਨ ਨੂੰ ਵਾਪਸ ਘਰ ਭੇਜ ਦਿਨ ਤਾਂ ਜੋ ਕਿਸਾਨ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |ਉਨ੍ਹਾਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਓਡੋਮਾਸ, ਮੱਛਰਦਾਨੀਆਂ ਅਤੇ ਬੈਟਰੀਆਂ ਵੰਡੀਆਂ ਗਈਆਂ ਹਨ |
ਪਿਛਲੀ ਖ਼ਬਰ ਕਾਂਗਰਸ ਵੱਲੋਂ ਸੁਖਵਿੰਦਰ ਅਟਾਰੀ ਦੂਜੀ ਵਾਰ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਫ਼ਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ ਦੀ ਜਪਾਨ 'ਚ ਹੋਣ ਵਾਲੇ ਜੂਨੀਅਰ ਏਸ਼ੀਆ ਹਾਕੀ ਕੱਪ ਕੈਂਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।