15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਆਜ਼ਾਦ ਕਿਸਾਨ ਮੋਰਚੇ ਦਾ ਅੱਜ ਵਾਲਾ ਧਰਨਾ ਮੁਲਤਵੀ

ਅਜੀਤ ਡੈਸਕ 10-05-2026
ਫ਼ਿਰੋਜ਼ਪੁਰ, 9 ਮਈ (ਕੁਲਬੀਰ ਸਿੰਘ ਸੋਢੀ)-ਆਜ਼ਾਦ ਕਿਸਾਨ ਮੋਰਚੇ ਵਲੋਂ ਅੱਜ 10 ਮਈ ਨੂੰ ਪੰਜਾਬ ਭਰ ਵਿਚ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਦੇ ਪ੍ਰੋਗਰਾਮ ਨੂੰ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਫੈਸਲਾ ਸਰਕਾਰ ਵਲੋਂ ਖੇਤੀਬਾੜੀ ਅਤੇ ਘਰੇਲੂ ਸੈਕਟਰ ਲਈ ਬਿਜਲੀ ਦੀ ਸਪਲਾਈ ਨਿਰੰਤਰ ਅਤੇ ਸੁਚਾਰੂ ਰੂਪ ਵਿਚ ਬਹਾਲ ਕੀਤੇ ਜਾਣ ਤੋਂ ਬਾਅਦ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਬੰਬ) ਦੇ ਸੂਬਾ ਪ੍ਰਧਾਨ ਅਤੇ ਆਜ਼ਾਦ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਾਰਜ ਸਿੰਘ ਬੰਬ ਨੇ ਦੱਸਿਆ ਕਿ ਪਹਿਲਾਂ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਸੀ | ਜਿਸ ਕਾਰਨ ਅੱਜ 10 ਮਈ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਸਰਕਾਰ ਵਲੋਂ ਬਿਜਲੀ ਸਪਲਾਈ ਪੂਰੀ ਕਰ ਦਿੱਤੀ ਗਈ ਹੈ | ਜਿਸ ਕਾਰਨ ਜਥੇਬੰਦੀ ਨੇ ਆਪਣੇ ਸੰਘਰਸ਼ੀ ਪ੍ਰੋਗਰਾਮ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ | ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਧੰਨਵਾਦ ਵੀ ਕੀਤਾ | ਉਨ੍ਹਾਂ ਸਪਸ਼ਟ ਕੀਤਾ ਕਿ ਮੋਰਚੇ ਦਾ ਮੁੱਖ ਮਕਸਦ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਹੈ | ਜੇਕਰ ਭਵਿੱਖ ਵਿਚ ਬਿਜਲੀ ਸਪਲਾਈ ਵਿਚ ਮੁੜ ਕੋਈ ਵਿਘਨ ਪੈਂਦਾ ਹੈ, ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਹਮੇਸ਼ਾ ਤਿਆਰ ਰਹੇਗੀ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਅਗਲੀ ਖ਼ਬਰ ਫ਼ੌਜ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਕੰਟਰੋਲ ਰੂਮ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।