17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਵਲੋਂ ਸਟਾਕ ਐਕਸਚੇਂਜ ਅਤੇ ਕੈਪੀਟਲ ਲਿਮਟਿਡ ਲੁਧਿਆਣਾ ਦਾ ਦੌਰਾ

ਅਜੀਤ ਡੈਸਕ 10-05-2026
ਜ਼ੀਰਾ, 9 ਮਈ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਲੋਂ ਬੀ.ਕਾਮ ਵਿਦਿਆਰਥੀਆਂ ਲਈ ਸਟਾਕ ਐਕਸਚੇਂਜ ਅਤੇ ਕੈਪੀਟਲ ਲਿਮਟਿਡ ਲੁਧਿਆਣਾ ਵਿਚ ਇਕ ਵਿੱਦਿਅਕ ਦੌਰਾ ਕੀਤਾ ਗਿਆ | ਜਿਸ ਦੌਰਾਨ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤੌਰ 'ਤੇ ਕਾਫ਼ੀ ਕੁਝ ਸਿੱਖਣ ਦਾ ਮੌਕਾ ਮਿਲਿਆ | ਇਸ ਦੌਰੇ ਦਾ ਮੁੱਖ ਉਦੇਸ਼ ਕਲਾਸ ਰੂਮ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤਜਰਬਾ ਪ੍ਰਦਾਨ ਕਰਨਾ ਸੀ ਤਾਂ ਜੋ ਉਹ ਆਪਣੀ ਪੜ੍ਹਾਈ ਨੂੰ ਅਸਲ ਜ਼ਿੰਦਗੀ ਨਾਲ ਜੋੜ ਸਕਣ | ਦੌਰੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪ੍ਰੈਕਟੀਕਲ ਜਾਣਕਾਰੀ ਨੂੰ ਨੇੜੇ ਤੋਂ ਸਮਝਿਆ | ਇਸ ਦੌਰਾਨ ਉਨ੍ਹਾਂ ਨੂੰ ਨਵੇਂ ਤਜਰਬੇ ਪ੍ਰਾਪਤ ਹੋਏ | ਜਿਸ ਨਾਲ ਉਨ੍ਹਾਂ ਦੀ ਸਮਝ ਵਿਚ ਵਾਧਾ ਹੋਇਆ | ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਕਾਫ਼ੀ ਕੁਝ ਨਵਾਂ ਸਿੱਖਣ ਨੂੰ ਮਿਲਿਆ ਅਤੇ ਇਹ ਤਜਰਬਾ ਉਨ੍ਹਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਇਆ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਉਨ੍ਹਾਂ ਦੇ ਭਵਿੱਖ ਲਈ ਵੀ ਬਹੁਤ ਮਦਦਗਾਰ ਸਾਬਤ ਹੋਣਗੇ | ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਪਿ੍ੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਦੌਰੇ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਹੋਰ ਵਧੀਆ ਸਿੱਖਣ ਦੇ ਮੌਕੇ ਮਿਲ ਸਕਣ | ਇਸ ਦੌਰੇ ਨੂੰ ਸਫਲ ਬਣਾਉਣ ਵਿਚ ਕਾਮਰਸ ਵਿਭਾਗ ਦੇ ਸਟਾਫ ਮੈਂਬਰਾਂ ਰਮਨਦੀਪ ਕੌਰ, ਰੋਮਨਦੀਪ ਕੌਰ, ਪਾਲਪ੍ਰੀਤ ਕੌਰ, ਹਰਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਅਹਿਮ ਭੂਮਿਕਾ ਰਹੀ |
ਪਿਛਲੀ ਖ਼ਬਰ ਸਦਰ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮੋਟਰਸਾਈਕਲ ਲਿਆ ਕਬਜ਼ੇ 'ਚ ਅਗਲੀ ਖ਼ਬਰ ਮਾਂ ਦਿਵਸ ਮੌਕੇ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਰੰਗਾਰੰਗ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।