18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਸਮਾਪਤ

ਅਜੀਤ ਡੈਸਕ 10-05-2026
ਗੁਰੂਹਰਸਹਾਏ, 9 ਮਈ (ਕਪਿਲ ਕੰਧਾਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਡਾ. ਨਿਸ਼ਾਨ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੀ ਰੇਲਵੇ ਪਾਰਕ ਵਿਖੇ ਕਰਵਾਈ ਗਈ | ਇਹ ਜਥੇਬੰਦੀ ਪੰਜਾਬ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਦੀ ਅਗਵਾਈ ਹੇਠ ਸੂਬੇ ਭਰ ਵਿਚ ਸਰਗਰਮ ਤੌਰ 'ਤੇ ਕੰਮ ਕਰ ਰਹੀ ਹੈ | ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਡਾਕਟਰ ਸਾਥੀਆਂ ਨੇ ਸ਼ਿਰਕਤ ਕੀਤੀ ਅਤੇ ਸੰਸਥਾ ਦੇ ਭਵਿੱਖੀ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਸਾਥੀਆਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੁਝਾਅ ਦਿੱਤੇ | ਮੀਟਿੰਗ ਦੌਰਾਨ ਸਾਥੀਆਂ ਨੂੰ ਆਈ-ਕਾਰਡ, ਪ੍ਰਮਾਣ ਪੱਤਰ ਅਤੇ ਫਲੈਕਸ ਬੋਰਡ ਵੀ ਵੰਡੇ ਗਏ, ਜੋ ਲੰਬੇ ਸਮੇਂ ਤੋਂ ਉਨ੍ਹਾਂ ਦੀ ਮੰਗ ਸੀ | ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 25 ਅਪ੍ਰੈਲ ਨੂੰ ਬਰਨਾਲਾ ਵਿਖੇ ਪੰਜਾਬ ਪੱਧਰੀ ਇਜਲਾਸ ਕਰਵਾਇਆ ਗਿਆ ਸੀ | ਜਿਸ ਵਿਚ ਡਾ. ਜਸਵਿੰਦਰ ਸਿੰਘ ਕਾਲਖ ਨੂੰ ਦੁਬਾਰਾ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਦੇ ਡਾ. ਸਤਵੀਰ ਸਿੰਘ ਮਿਰਜ਼ੇ ਨੂੰ ਪੰਜਾਬ ਕੋਆਰਡੀਨੇਟਰ, ਡਾ. ਜਗਦੇਵ ਸਿੰਘ ਚਹਿਲ ਨੂੰ ਲੀਗਲ ਐਡਵਾਈਜ਼ਰ ਅਤੇ ਡਾ. ਦੀਦਾਰ ਸਿੰਘ ਮੁਕਤਸਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਗੁਰੂਹਰਸਹਾਏ ਬਲਾਕ ਵਲੋਂ ਨਵੀਂ ਬਣੀ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ | ਮੀਟਿੰਗ ਵਿਚ ਬਲਾਕ ਪ੍ਰਧਾਨ ਡਾ. ਅਨਵਰ, ਚੇਅਰਮੈਨ ਡਾ. ਗੁਰਚਰਨ ਸਿੰਘ ਬਰਾੜ, ਜਨਰਲ ਸਕੱਤਰ ਡਾ. ਇਕਬਾਲ ਸਿੰਘ, ਬਲਾਕ ਕੈਸ਼ੀਅਰ ਡਾ. ਚਰਨਜੀਤ ਸਿੰਘ, ਡਾ. ਹਰਪਾਲ ਸਿੰਘ, ਡਾ. ਸੁਖਦੇਵ ਸਿੰਘ, ਡਾ. ਕੁਲਵੰਤ ਸਿੰਘ, ਡਾ. ਲਵਪ੍ਰੀਤ ਸਿੰਘ ਬਹਿਲ, ਡਾ. ਸੁਖਵਿੰਦਰ ਸਿੰਘ, ਡਾ. ਹਰਜਿੰਦਰ ਸਿੰਘ, ਨਵੇਂ ਸਾਥੀ ਡਾ. ਰਜਿੰਦਰ ਸ਼ਰਮਾ ਅਤੇ ਡਾ. ਵੀਰ ਸਿੰਘ ਸਮੇਤ ਕਈ ਹੋਰ ਡਾਕਟਰ ਸਾਥੀਆਂ ਨੇ ਭਾਗ ਲਿਆ |
ਪਿਛਲੀ ਖ਼ਬਰ ਨਗਰ ਪੰਚਾਇਤ ਵਲੋਂ 5 ਸਾਲਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਕੌਂਸਲਰਾਂ ਨੂੰ ਦਿੱਤੀ ਰਸਮੀ ਵਿਦਾਇਗੀ ਅਗਲੀ ਖ਼ਬਰ ਆੜ੍ਹਤੀਆਂ ਨੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਮੁਸ਼ਕਿਲਾਂ ਸੁਣਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।