18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕੌਮਾਂਤਰੀ ਸਰਹੱਦ ਨੇੜੇ ਪਿੰਡ ਕਿਲਚੇ ਦੇ ਖੇਤਾਂ ਵਿਚੋਂ ਮਿਲਿਆ ਡਰੋਨ

ਅਜੀਤ ਡੈਸਕ 10-05-2026
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)-ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਐਂਟੀਡਰੋਨ ਸਿਸਟਮ ਲੱਗਿਆ ਹੋਣ ਦੇ ਬਾਵਜੂਦ ਸਰਹੱਦ ਪਾਰ ਤੋਂ ਡਰੋਨ ਐਕਟੀਵਿਟੀ ਨਿਰੰਤਰ ਜਾਰੀ ਹੈ | ਅਜਿਹਾ ਹੀ ਮਾਮਲਾ ਬੀਤੇ ਦਿਨ ਸਰਹੱਦੀ ਚੌਕੀ ਸ਼ਾਮੇ ਕੇ ਏਰੀਆ ਵਿਚ ਸਾਹਮਣੇ ਆਇਆ ਹੈ ਜਿੱਥੇ ਡਰੋਨ ਐਕਟੀਵਿਟੀ ਹੋਣ ਦੀ ਭਿਣਕ ਪੈਣ 'ਤੇ ਬੀ.ਐੱਸ.ਐੱਫ ਤੇ ਪੰਜਾਬ ਪੁਲਿਸ ਵਲੋਂ ਕੀਤੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਹੋਇਆ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਥਾਣੇ ਵਿਚ ਹਾਜ਼ਰ ਸੀ ਤਾਂ ਦੀਪ ਕੰਪਨੀ ਕਮਾਡੈਂਟ ਈ ਕੁਆਏ 99 ਬਟਾਲੀਅਨ ਬੀ.ਐਸ.ਐੱਫ ਸ਼ਾਮੇ ਕੇ ਵਲੋਂ ਇਕ ਟੈਲੀਫ਼ੋਨ ਆਇਆ ਕਿ ਕਿਲਚੇ ਪਿੰਡ ਦੇ ਖੇਤਾਂ ਵਿਚ ਡਰੋਨ ਐਕਟੀਵਿਟੀ ਹੋਈ ਹੈ ਜਿਸ 'ਤੇ ਬੀ.ਐਸ.ਐੱਫ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਲੋਂ ਉਕਤ ਏਰੀਆ ਵਿਚ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਡਰੋਨ ਬਰਾਮਦ ਹੋਇਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਡਰੋਨ ਕਬਜ਼ੇ ਵਿਚ ਲੈ ਕੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 26/27/28/30 ਭਾਰਤੀ ਵਾਯੁਯਾਨ ਅਧਿਨਿਯਮ ਐਕਟ 2024 ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਕੋਆਪ੍ਰੇਟਿਵ ਸੋਸਾਇਟੀ ਜ਼ੀਰਾ ਦੇ ਦਫ਼ਤਰ ਅੱਗੇ ਰੋਸ ਧਰਨਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।