18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਘਰ 'ਚ ਵੜ ਕੇ ਗੋਲੀਆਂ ਚਲਾਉਣ ਅਤੇ ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-05-2026
ਫ਼ਾਜ਼ਿਲਕਾ, 9 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਵੜ ਕੇ ਗੋਲੀਆਂ ਚਲਾਉਣ ਅਤੇ ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਗੁਰਬਿੰਦਰ ਸਿੰਘ ਉਰਫ਼ ਟੀਟੂ ਵਾਸੀ ਪਿੰਡ ਓਝਾ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਗੁਰਮੀਤ ਸਿੰਘ ਦੀ ਪਤਨੀ ਸੁਨੀਤਾ ਰਾਣੀ 'ਤੇ ਮਾੜੀ ਅੱਖ ਰੱਖਦਾ ਸੀ ਅਤੇ ਉਸ ਨੂੰ ਹਰ ਵਕਤ ਛੇੜਦਾ ਰਹਿੰਦਾ ਸੀ ਅਤੇ ਗ਼ਲਤ ਇਸ਼ਾਰੇ ਕਰਦਾ ਸੀ | ਪੰਚਾਇਤ ਵਲੋਂ ਸਮਝਾਉਣ 'ਤੇ ਵੀ ਟੀਟੂ ਬਾਜ਼ ਨਹੀਂ ਆਇਆ | ਇਸ ਲਈ ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ, ਮਿੱਠੂ ਸਿੰਘ ਪੁੱਤਰ ਜੰਗੀਰ ਸਿੰਘ, ਜੰਗੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਓਝਾ ਵਾਲੀ, ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਸਤਨਾਮ ਸਿੰਘ, ਗਗਨਦੀਪ ਸਿੰਘ ਅਤੇ 7-8 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿਚ ਵੜ ਕੇ ਉਸ ਉੱਪਰ ਗੋਲੀਆਂ ਚਲਾਈਆਂ ਅਤੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਐਮ.ਡੀ.ਕਾਲਜ ਅਬੋਹਰ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ 1 ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।