18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਐਮ.ਡੀ.ਕਾਲਜ ਅਬੋਹਰ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 10-05-2026
ਅਬੋਹਰ, 9 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਐਮ.ਡੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਕਾਲਜ ਦੇ ਨਿਰਦੇਸ਼ਕ ਆਰ.ਪੀ.ਅਸੀਜਾ ਨੇ ਮਾਂ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮਾਂ ਬੱਚੇ ਨੂੰ ਜਨਮ ਵੀ ਦਿੰਦੀ ਹੈ ਅਤੇ ਜਨਮ ਤੋਂ ਬਾਅਦ ਮਾਂ ਹੀ ਬੱਚੇ ਦੀ ਪਹਿਲੀ ਗੁਰੂ ਹੁੰਦੀ ਹੈ, ਉੱਥੇ ਹੀ ਬੱਚਿਆਂ ਨੂੰ ਹਮੇਸ਼ਾ ਚੰਗੀ ਸਿੱਖਿਆ ਹੀ ਦਿੰਦੀ ਹੈ | ਸਾਨੂੰ ਵੀ ਮਾਵਾਂ ਦਾ ਹਮੇਸ਼ਾ ਪੂਰਾ ਸਨਮਾਨ ਕਰਨਾ ਚਾਹੀਦਾ ਹੈ | ਪਿ੍ੰਸੀਪਲ ਸੁਨੀਤਾ ਆਰੀਆ ਨੇ ਕਿਹਾ ਕਿ ਮਾਂ ਦਾ ਰੁਤਬਾ ਕੋਈ ਨਹੀਂ ਲੈ ਸਕਦਾ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਦਿਵਸ 'ਤੇ ਕਵਿਤਾਵਾਂ ਅਤੇ ਗੀਤ ਵੀ ਪੇਸ਼ ਕੀਤੇ ਗਏ | ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ -ਫ਼ਾਜ਼ਿਲਕਾ ਜ਼ਿਲ੍ਹੇ 'ਚ ਨੈਸ਼ਨਲ ਲੋਕ ਅਦਾਲਤ ਸਫਲ- 14279 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਅਗਲੀ ਖ਼ਬਰ ਘਰ 'ਚ ਵੜ ਕੇ ਗੋਲੀਆਂ ਚਲਾਉਣ ਅਤੇ ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।