19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਚ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 10-05-2026
ਫ਼ਿਰੋਜ਼ਪੁਰ, 9 ਮਈ (ਗੁਰਿੰਦਰ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਪੁਲਿਸ ਵਲੋਂ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਚ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਐੱਸ.ਪੀ.ਡੀ ਮਨਜੀਤ ਸਿੰਘ, ਡੀ.ਐਸ.ਪੀ ਸਿਟੀ ਸੁਖਵਿੰਦਰ ਸਿੰਘ ਅਤੇ ਇੰਸਪੈਕਟਰ ਸੂਬੇਦਾਰ ਨਰਿੰਦਰ ਸਿੰਘ ਆਪਣੇ ਸਟਾਫ਼ ਸਮੇਤ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਸੈਮੀਨਾਰ ਦੀ ਸ਼ੁਰੂਆਤ ਦੌਰਾਨ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ, ਡਾਇਰੈਕਟਰ ਯੋਗੇਸ਼ ਬਾਂਸਲ, ਪਿ੍ੰਸੀਪਲ ਡਾ. ਸੁਮਨ ਲਤਾ ਅਤੇ ਸਮੂਹ ਅਧਿਆਪਕ ਸਟਾਫ਼ ਵਲੋਂ ਪੁਲਿਸ ਅਧਿਕਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਨਾ ਸਿਰਫ਼ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਘਾਤਕ ਹੈ, ਸਗੋਂ ਪੂਰੇ ਸਮਾਜ ਨੂੰ ਖੋਖਲਾ ਕਰਨ ਵਾਲੀ ਬੁਰਾਈ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ, ਅਨੁਸ਼ਾਸਿਤ ਅਤੇ ਸਕਾਰਾਤਮਿਕ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰ ਵਿਦਿਆਰਥੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਦਿਆਂ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਜਾਗਰੂਕ ਕਰੇ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਸੈਮੀਨਾਰ ਦੇ ਅੰਤ ਵਿਚ ਕਾਲਜ ਪ੍ਰਬੰਧਕਾਂ ਵਲੋਂ ਪਹੁੰਚੇ ਹੋਏ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਾ ਵਿਰੋਧੀ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮੀਟਿੰਗ 'ਚ ਅਹਿਮ ਮਸਲਿਆਂ 'ਤੇ ਵਿਚਾਰਾਂ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਲਈ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਵਿਚ ਤਿੰਨ ਰੋਜ਼ਾ ਟਰੇਨਿੰਗ ਦਾ ਚੌਥਾ ਬੈਚ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।