29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਰੰਟ ਲੱਗਣ ਨਾਲ ਕਿਸਾਨ ਦੀਆਂ ਚਾਰ ਗਾਵਾਂ ਦੀ ਮੌਤ, ਇਕ ਦੀ ਹਾਲਤ ਗੰਭੀਰ

ਅਜੀਤ ਡੈਸਕ 17-05-2026
ਮਮਦੋਟ, (ਫ਼ਿਰੋਜ਼ਪੁਰ), 16 ਮਈ (ਰਾਜਿੰਦਰ ਸਿੰਘ ਹਾਂਡਾ)-ਨਜ਼ਦੀਕੀ ਪਿੰਡ ਕਰੀ ਕਲਾਂ ਵਿਖੇ ਇਕ ਗਰੀਬ ਕਿਸਾਨ ਦੇ ਡੇਅਰੀ ਫਾਰਮ ਵਿਚ ਬਿਜਲੀ ਦੀ ਤਾਰ ਸ਼ਾਰਟ ਹੋਣ ਕਾਰਨ ਲੋਹੇ ਦੀਆਂ ਪਾਈਪਾਂ ਵਿਚ ਕਰੰਟ ਆਉਣ ਕਾਰਨ ਚਾਰ ਗਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਗਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਕਿਸਾਨ ਜਗਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਜੁੜਿਆ ਹੋਇਆ ਹੈ | ਉਸ ਦੇ ਪਰਿਵਾਰ ਦਾ ਗੁਜ਼ਾਰਾ ਇਸ ਧੰਦੇ 'ਤੇ ਹੀ ਨਿਰਭਰ ਹੈ | ਉਸਨੇ ਦੱਸਿਆ ਕਿ ਅੱਜ ਅਚਾਨਕ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਡੇਅਰੀ ਫਾਰਮ ਦੀਆਂ ਪਾਈਪਾਂ ਵਿਚ ਕਰੰਟ ਆ ਗਿਆ | ਜਿਸ ਨਾਲ ਉਸ ਦੀਆਂ ਚਾਰ ਗਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਗਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਕਿਸਾਨ ਨੇ ਦੱਸਿਆ ਕਿ ਇਸ ਹਾਦਸੇ ਕਾਰਨ ਉਸ ਦਾ ਸੱਤ ਅੱਠ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਉਸ ਨੇ ਸਰਕਾਰ ਪਾਸੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ | ਉੱਧਰ ਮੌਕੇ 'ਤੇ ਪਹੁੰਚੇ ਪਿੰਡ ਵਾਸੀਆਂ ਅਤੇ ਹੋਰ ਡੇਅਰੀ ਦੇ ਧੰਦੇ ਨਾਲ ਜੁੜੇ ਕਿਸਾਨਾਂ ਨੇ ਦੇਸ਼ ਵਿਦੇਸ਼ ਵਿਚ ਵਸੇ ਪੰਜਾਬੀਆਂ ਨੂੰ ਕਿਸਾਨ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਭਾਖੜਾ ਡੈਮ ਦਾ ਕੰਟਰੋਲ ਪੰਜਾਬ ਕੋਲ ਨਾ ਹੋਣ ਕਾਰਨ ਦਰਿਆਈ ਖੇਤਰਾਂ 'ਚ ਹੜ੍ਹਾਂ ਦਾ ਖ਼ਤਰਾ ਅਗਲੀ ਖ਼ਬਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਆਪ ਹੁਦਰੀਆਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।