29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਖੜਾ ਡੈਮ ਦਾ ਕੰਟਰੋਲ ਪੰਜਾਬ ਕੋਲ ਨਾ ਹੋਣ ਕਾਰਨ ਦਰਿਆਈ ਖੇਤਰਾਂ 'ਚ ਹੜ੍ਹਾਂ ਦਾ ਖ਼ਤਰਾ

ਅਜੀਤ ਡੈਸਕ 17-05-2026
ਫ਼ਿਰੋਜ਼ਪੁਰ,16 ਮਈ (ਕੁਲਬੀਰ ਸਿੰਘ ਸੋਢੀ)-ਭਾਖੜਾ ਡੈਮ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਅਤੇ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਭਾਰਤੀ ਕਿਸਾਨੀ ਯੂਨੀਅਨ ਵਲੋਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਅਤੇ ਆਈ.ਟੀ. ਸੈੱਲ ਸੂਬਾ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਇਕ ਸਾਂਝੇ ਬਿਆਨ 'ਚ ਸਰਕਾਰ ਅਤੇ ਡੈਮ ਕੰਟਰੋਲ ਬੋਰਡ ਖ਼ਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ | ਸੂਬਾ ਪ੍ਰਧਾਨ ਫ਼ਰਮਾਨ ਸਿੰਘ ਨੇ ਆਖਿਆ ਕਿ ਭਾਖੜਾ ਡੈਮ ਦਾ ਕੰਟਰੋਲ ਪੰਜਾਬ ਕੋਲ ਨਾ ਹੋਣ ਦਾ ਵੱਡਾ ਨੁਕਸਾਨ ਦਰਿਆ ਨੇੜਲੇ ਖੇਤਰਾਂ ਦੇ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ, ਕਿਉਂਕਿ ਡੈਮ ਮੈਨੇਜਮੈਂਟ ਵਲੋਂ ਬਿਨਾਂ ਕਿਸੇ ਠੋਸ ਯੋਜਨਾਬੰਦੀ ਦੇ ਵੱਡੇ ਪੱਧਰ 'ਤੇ ਪਾਣੀ ਛੱਡ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਗ਼ਲਤ ਪ੍ਰਬੰਧਨ ਕਾਰਨ ਹਰ ਸਾਲ ਦਰਿਆਈ ਖੇਤਰਾਂ ਵਿਚ ਭਾਰੀ ਤਬਾਹੀ ਹੁੰਦੀ ਹੈ 'ਤੇ ਫੁਸਲਾ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ | ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਰਮੂਵਾਲਾ ਤੇ ਆਈ.ਟੀ. ਸੈੱਲ ਸੂਬਾ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਨ ਜਿਨ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ | ਸਰਕਾਰ ਵਲੋਂ ਉਨ੍ਹਾਂ ਨੂੰ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਮੁਆਵਜ਼ਾ ਨਾ ਮਿਲਣ ਕਾਰਨ ਪਹਿਲਾਂ ਹੀ ਬਰਬਾਦ ਹੋ ਚੁੱਕੇ ਲੋਕ ਟੱਪਰੀਵਾਸਾਂ ਵਾਂਗ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਯੂਨੀਅਨ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪਿਛਲੇ ਸਮੇਂ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਨਾ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿਚ ਪਾਣੀ ਦੇ ਸਹੀ ਪ੍ਰਬੰਧਨ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਸੂਬੇ ਪੱਧਰ 'ਤੇ ਸਰਕਾਰ ਖ਼ਿਲਾਫ਼ ਇਕ ਵੱਡਾ ਅਤੇ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ |
ਪਿਛਲੀ ਖ਼ਬਰ ਖਾਲੀ ਕਾਲੋਨੀ 'ਚ ਲਗਾਈ ਅੱਗ ਨੇ ਮਚਾਈ ਤਬਾਹੀ-ਫਾਇਰ ਬਿ੍ਗੇਡ ਦੀ ਮਦਦ ਨਾਲ ਪਾਇਆ ਅੱਗ 'ਤੇ ਕਾਬੂ ਅਗਲੀ ਖ਼ਬਰ ਕਰੰਟ ਲੱਗਣ ਨਾਲ ਕਿਸਾਨ ਦੀਆਂ ਚਾਰ ਗਾਵਾਂ ਦੀ ਮੌਤ, ਇਕ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।