29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਫੂਕਿਆ ਭਗਵੰਤ ਮਾਨ ਦਾ ਪੁਤਲਾ

ਅਜੀਤ ਡੈਸਕ 17-05-2026
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਸ਼ੁੱਕਰਵਾਰ ਨੂੰ 17 ਵੇਂ ਦਿਨ ਵਿਚ ਦਾਖ਼ਲ ਹੋ ਗਈ | ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਥਾਵਾਂ 'ਤੇ ਕੂੜੇ ਦੇ ਢੇਰ ਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸ਼ਕਲ ਬਣਿਆ ਹੋਇਆ ਹੈ | ਅੱਜ ਸਫ਼ਾਈ ਕਰਮਚਾਰੀਆਂ ਵਲੋ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕਰਦੇ ਹੋਏ ਬੱਤੀਆਂ ਵਾਲੇ ਚੌਂਕ ਵਿਖੇ ਪਹੁੰਚ ਕੇ ਮੁੱਖ ਮੰਤਰੀ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਅਤੇ ਉਸ ਉਪਰੰਤ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ, ਬਲਾਕ ਪ੍ਰਧਾਨ ਰਾਕੇਸ਼ ਕੁਮਾਰ ਅਤੇ ਉਪ ਪ੍ਰਧਾਨ ਸੋਨੰੂ ਨੇ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਬਕਾਇਆ ਭਰਤੀਆਂ ਪੂਰੀਆਂ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉੱਥੇ ਹੀ ਸ਼ਹਿਰ ਵਾਸੀਆਂ ਨੇ ਵੀ ਸਰਕਾਰ ਤੋਂ ਜਲਦ ਹੱਲ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਖਾਲੀ ਕਾਲੋਨੀ 'ਚ ਲਗਾਈ ਅੱਗ ਨੇ ਮਚਾਈ ਤਬਾਹੀ-ਫਾਇਰ ਬਿ੍ਗੇਡ ਦੀ ਮਦਦ ਨਾਲ ਪਾਇਆ ਅੱਗ 'ਤੇ ਕਾਬੂ ਅਗਲੀ ਖ਼ਬਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀਆਂ ਆਪ ਹੁਦਰੀਆਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।