29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮੁੱਦਕੀ 'ਚ ਭਾਜਪਾ ਦਾ ਸਫ਼ਾਈ ਕਰਮਚਾਰੀਆਂ ਨੂੰ ਸਮਰਥਨ

ਅਜੀਤ ਡੈਸਕ 17-05-2026
ਮੁੱਦਕੀ, 16 ਮਈ (ਭਾਰਤ ਭੂਸ਼ਨ ਅਗਰਵਾਲ)-6 ਮਈ ਤੋਂ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਕੰਮ ਛੋੜ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 11ਵੇਂ ਦਿਨ 'ਚ ਦਾਖ਼ਲ ਹੋ ਗਈ ਹੈ | ਇਸ ਦੇ ਚੱਲਦਿਆਂ ਕਸਬਾ ਮੁੱਦਕੀ ਅੰਦਰ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਅਸ਼ੋਕ ਸਾਲੀਨ ਇੰਚਾਰਜ ਨਗਰ ਪੰਚਾਇਤ ਕਮੇਟੀ ਮੁੱਦਕੀ, ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਘਾਰੂ ਮੁੱਖ ਸੇਵਾਦਾਰ ਫ਼ਿਰੋਜ਼ਪੁਰ ਦਿਹਾਤੀ, ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਮੁੱਦਕੀ ਭਾਜਪਾ, ਸੁਖਮੰਦਰ ਸਿੰਘ ਮਿਸ਼ਰੀ ਵਾਲਾ ਮੀਤ ਪ੍ਰਧਾਨ ਕਿਸਾਨ ਵਿੰਗ ਫ਼ਿਰੋਜ਼ਪੁਰ, ਮਨਪ੍ਰੀਤ ਸਿੰਘ ਸ਼ਹਿਜ਼ਾਦੀ, ਪਵਨ ਕੁਮਾਰ ਗਰਗ ਲਵੀ, ਰਾਮ ਕੁਮਾਰ ਗਰਗ ਨੇ ਖੁੱਲ੍ਹ ਕੇ ਸਮਰਥਨ ਦਿੱਤਾ ਹੈ | ਇਸ ਹੜਤਾਲ ਵਿਚ ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਚੋਣਾਂ ਵਿਚ ਰੁੱਝੀ ਹੋਈ ਹੈ ਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ ਹੈ | ਜਦਕਿ ਸਫ਼ਾਈ ਕਰਮਚਾਰੀ ਸਮਾਜ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ, ਜਿੰਨਾ ਦੀ ਨਿਰਸਵਾਰਥ ਮਿਹਨਤ ਸ਼ਹਿਰਾਂ ਤੇ ਪਿੰਡਾਂ ਵਿਚ ਸਫ਼ਾਈ, ਸਿਹਤ ਤੇ ਮਾਣ-ਸਨਮਾਨ ਨੂੰ ਬਣਾਈ ਰੱਖਦੀ ਹੈ | ਉਹ ਹਰ ਮੌਸਮ ਤੇ ਚੁਣੌਤੀਪੂਰਨ ਸਥਿਤੀਆਂ ਵਿਚ ਕੰਮ ਕਰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਇਕ ਸਾਫ਼ ਤੇ ਸਿਹਤਮੰਦ ਸਮਾਜ ਦਾ ਸੱਚਾ ਥੰਮ੍ਹ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਨਮਾਨ ਤੇ ਅਧਿਕਾਰਾਂ ਦੀ ਲੜਾਈ ਵਿਚ ਸਫ਼ਾਈ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਭਾਜਪਾ ਆਗੂਆਂ ਨੂੰ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਅਸ਼ੋਕ ਸਾਲੀਨ ਨੇ ਭਰੋਸਾ ਦਿੱਤਾ ਕਿ ਪੰਜਾਬ ਵਿਚ ਭਾਜਪਾ ਸਰਕਾਰ ਆਉਣ 'ਤੇ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਆਰਮੀ ਸਕੂਲਾਂ ਵਿਚ ਪੰਜਾਬੀ ਨੂੰ ਨੁੱਕਰੇ ਲਾ ਕੇ ਸੰਸਕਿ੍ਤ ਲਾਜ਼ਮੀ ਕਰਨਾ ਪੰਜਾਬੀਆਂ ਨਾਲ ਸ਼ਰੇਆਮ ਧੱਕਾ : ਕਲਾਪੀਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।