30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਕਾਰ ਨਾ ਹੋਣ ਦੇ ਬਾਵਜੂਦ ਵਾਰਡ ਦੇ ਸਾਰੇ ਮਸਲੇ ਕੀਤੇ ਹੱਲ-ਸਤਨਾਮ ਸਿੰਘ

ਅਜੀਤ ਡੈਸਕ 17-05-2026
ਫਿਰੋਜ਼ਪੁਰ, 16 ਮਈ (ਸੁਖਵਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਵਾਰਡ ਨੰਬਰ 26 ਮੱਖੂ ਗੇਟ ਤੋਂ ਦੁਬਾਰਾ ਚੋਣ ਮੈਦਾਨ ਵਿਚ ਉਤਾਰੇ ਗਏ ਕਾਂਗਰਸ ਦੇ ਮੌਜੂਦਾ ਐਮ.ਸੀ ਸਤਨਾਮ ਸਿੰਘ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੋਵਾਂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਆਪਣੇ ਸਮੇਂ ਦੌਰਾਨ ਫਿਰੋਜ਼ਪੁਰ ਸ਼ਹਿਰ ਨੂੰ ਵਿਕਾਸ ਪੱਖੋਂ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ | ਉਨ੍ਹਾਂ ਕਿਹਾ ਕਿ Tਮੈਂ ਨਾ ਸਰਕਾਰ ਹੋਣ ਦੇ ਬਾਵਜੂਦ ਵੀ ਆਪਣੇ ਵਾਰਡ ਦੇ ਹਰ ਛੋਟੇ-ਵੱਡੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਹੈ | ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਗਲੀਆਂ, ਨਾਲੀਆਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਦਿਨ-ਰਾਤ ਮਿਹਨਤ ਕੀਤੀ ਪਰ ਅੱਜ ਸੱਤਾ ਵਿੱਚ ਬੈਠੀ ਆਮ ਆਦਮੀ ਪਾਰਟੀ ਸਾਢੇ ਚਾਰ ਸਾਲਾਂ ਵਿਚ ਵੀ ਸ਼ਹਿਰ ਨੂੰ ਕੋਈ ਵੱਡਾ ਵਿਕਾਸ ਨਹੀਂ ਦੇ ਸਕੀ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਗੰਦਗੀ ਨਾਲ ਭਰੀਆਂ ਨਾਲੀਆਂ ਅਤੇ ਖ਼ਰਾਬ ਸਫ਼ਾਈ ਪ੍ਰਬੰਧ ਸਰਕਾਰ ਦੀ ਨਾਕਾਮੀ ਦੀ ਗਵਾਹੀ ਦੇ ਰਹੇ ਹਨ | ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਅਤੇ ਸ਼ਹਿਰ ਵਿਚ ਹਾਹਾਕਾਰ ਵਾਲੀ ਸਥਿਤੀ ਬਣੀ ਹੋਈ ਹੈ | ਉਨ੍ਹਾਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਧੰਨਵਾਦ ਕਰਦਿਆਂ ਕਿਹਾ ਕਿ Tਉਨ੍ਹਾਂ ਨੇ ਹਮੇਸ਼ਾ ਸਾਡੇ ਵਾਰਡ ਦੇ ਵਿਕਾਸ ਕੰਮਾਂ ਲਈ ਪੂਰਾ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਡੀਜ਼ਲ ਸ਼ੈੱਡ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਸਕੇਟਿੰਗ ਮੁਕਾਬਲੇ ਜਿੱਤੇ-ਜ਼ੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।