30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਤਲਵੰਡੀ ਭਾਈ ਨਗਰ ਕੌਂਸਲ ਲਈ 79 ਨਾਮਜ਼ਦਗੀਆਂ ਹੋਈਆਂ ਦਾਖ਼ਲ

ਤਲਵੰਡੀ ਭਾਈ ਦੇ ਵਾਰਡ ਨੰਬਰ 07 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਧੂ ਵੱਤ ਨਾਮਜ਼ਦਗੀ ਪੱਤਰ ਸਹਾਇਕ ਰਿਟਰਨਿੰਗ ਅਫ਼ਸਰ ਨਰਿੰਦਰ ਮੋਹਨ ਕੱਕੜ ਨੂੰ ਸੌਂਪਣ ਮੌਕੇ | ਤਸਵੀਰ: ਕੁਲਜਿੰਦਰ ਸਿੰਘ ਗਿੱਲ <br/> 17-05-2026
ਤਲਵੰਡੀ ਭਾਈ, 16 ਮਈ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਤਲਵੰਡੀ ਭਾਈ ਦੇ 13 ਵਾਰਡਾਂ ਦੀਆਂ ਚੋਣਾਂ ਲਈ ਚੱਲ ਰਹੀ ਨਾਮਜ਼ਦਗੀਆਂ ਦੀ ਪ੍ਰਕਿਰਿਆ ਦੌਰਾਨ ਅੱਜ ਆਖ਼ਰੀ ਦਿਨ ਤੱਕ 79 ਦਾਅਵੇਦਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਹਨ | ਹੁਣ ਤੱਕ ਆਮ ਆਦਮੀ ਪਾਰਟੀ ਵਲੋਂ 14, ਕਾਂਗਰਸ ਵਲੋਂ 17, ਸ਼੍ਰੋਮਣੀ ਅਕਾਲੀ ਦਲ ਵਲੋਂ 11, ਭਾਰਤੀ ਜਨਤਾ ਪਾਰਟੀ ਵਲੋਂ 11 ਅਤੇ ਆਜ਼ਾਦ ਉਮੀਦਵਾਰਾਂ ਵਲੋਂ 26 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਨਵਦੀਪ ਸਿੰਗਲਾ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਰਿੰਦਰ ਮੋਹਨ ਕੱਕੜ ਐੱਸ ਡੀ ਓ ਲੋਕ ਨਿਰਮਾਣ ਵਿਭਾਗ ਕੋਲ ਪੇਸ਼ ਕੀਤੇ ਗਏ | ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਹਲਕਾ ਫ਼ਿਰੋਜਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਪਹੁੰਚੇ, ਜਿਨ੍ਹਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਲੋਂ ਸਾਰੇ 13 ਵਾਰਡਾਂ ਵਿਚ ਜਿੱਤ ਪ੍ਰਾਪਤ ਕਰਕੇ ਨਗਰ ਕੌਂਸਲ ਦੀ ਕਾਰਜਕਾਰਨੀ ਗਠਿਤ ਕੀਤੀ ਕੀਤੀ ਜਾਵੇਗੀ | ਜਦਕਿ ਕਾਂਗਰਸ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਕਰਵਾਉਣ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਅਮਰਦੀਪ ਸਿੰਘ ਆਸ਼ੂ ਬੰਗੜ ਹਲਕਾ ਇੰਚਾਰਜ ਫ਼ਿਰੋਜਪੁਰ ਦਿਹਾਤੀ ਨੇ ਇੱਥੇ ਤਹਿਸੀਲ ਦਫ਼ਤਰ ਪਹੁੰਚ ਕੇ ਪਾਰਟੀ ਦੀ ਚੜ੍ਹਤ ਦਾ ਪ੍ਰਗਟਾਵਾ ਕੀਤਾ ਗਿਆ |
ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ 10 ਵਾਰਡਾਂ ਤੋਂ ਚੋਣ ਲੜੀ ਜਾਵੇਗੀ ਅਤੇ ਇਨ੍ਹਾਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਾਜਪਾ ਆਗੂ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਅਤੇ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕੈਥ ਦੀ ਅਗਵਾਈ ਹੇਠ ਦਾਖਲ ਕਰਵਾਈਆਂ ਗਈਆਂ |
ਪਿਛਲੀ ਖ਼ਬਰ ਬਲਜਿੰਦਰ ਸਿੰਘ ਗਿੱਲ ਵਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਅਗਲੀ ਖ਼ਬਰ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਮਚੀ ਹੜਕੰਪ, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।