30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬਲਜਿੰਦਰ ਸਿੰਘ ਗਿੱਲ ਵਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ

ਅਜੀਤ ਡੈਸਕ 17-05-2026
ਜ਼ੀਰਾ, 16 ਮਈ (ਹਰਜੀਤ ਸਿੰਘ ਗਿੱਲ)-ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਪਿੱਛੋਂ ਜ਼ੀਰਾ ਦੇ ਸਮੂਹ ਵਾਰਡਾਂ ਵਿਖੇ ਵੱਖ- ਵੱਖ ਪਾਰਟੀਆਂ ਦੇ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪੋ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਦੌਰਾਨ ਜ਼ੀਰਾ ਦੇ ਵਾਰਡ ਨੰਬਰ 16 ਤੋਂ ਬਲਜਿੰਦਰ ਸਿੰਘ ਗਿੱਲ ਬੜੇ ਲੰਬੇ ਸਮੇਂ ਤੋਂ ਲੋਕਾਂ ਵਿਚ ਵਿਚਰਦੇ ਆ ਰਹੇ ਸਨ | ਇਸ ਤਰ੍ਹਾਂ ਉਨ੍ਹਾਂ ਦੀ ਲੋਕਾਂ ਵਿਚ ਬਣੀ ਚੰਗੀ ਸਾਖ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵਲੋਂ ਵੀ ਝਾੜੂ ਚੋਣ ਨਿਸ਼ਾਨ ਤੇ ਜ਼ੀਰਾ ਦੇ ਵਾਰਡ ਨੰਬਰ 16 ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਗਿਆ ਸੀ | ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਲਿਸਟ ਵਿਚ ਨਾਮ ਵੀ ਸ਼ਾਮਿਲ ਸੀ | ਇਸ ਸਬੰਧ ਵਿਚ ਗੱਲਬਾਤ ਕਰਦਿਆਂ ਬਲਜਿੰਦਰ ਸਿੰਘ ਗਿੱਲ ਨੇ ਕਿਹਾ ਮੇਰੇ ਵਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਦੋ ਕੁ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰ ਦੀ ਮੈਂਬਰ ਰੁਪਿੰਦਰ ਕੌਰ ਨੂੰ ਮੇਰੀ ਟਿਕਟ ਦੇ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮੈਨੂੰ ਬੈਠਣ ਲਈ ਭਾਵੇਂ ਮਜਬੂਰ ਹੋਣਾ ਪੈ ਗਿਆ ਪਰ ਮੇਰੇ ਬੈਠਣ ਕਰਕੇ ਮੇਰੇ ਵੋਟਰ ਤੇ ਸਪੋਟਰ ਬੜੇ ਉਦਾਸ ਹਨ | ਬਲਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਵਾਰਡ ਵਾਸੀਆਂ ਨੂੰ ਮੈਂ ਆਪਣੇ ਪਰਿਵਾਰ ਵਾਂਗ ਸਮਝਦਾ ਹੋਇਆ ਉਨ੍ਹਾਂ ਦੇ ਦੁੱਖਾਂ ਸੁੱਖਾਂ ਵਿਚ ਹਮੇਸ਼ਾ ਸ਼ਾਮਿਲ ਹੁੰਦਾ ਆ ਰਿਹਾ ਹਾਂ ਅਤੇ ਹੁੰਦਾ ਰਹਾਂਗਾ | ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਨਾਲ ਸੀ ਤੇ ਇਸ ਹੁਕਮ ਨੂੰ ਵੀ ਸਿਰ ਮੱਥੇ ਮੰਨਦਾ ਹੋਇਆ ਹਮੇਸ਼ਾ ਪਾਰਟੀ ਦੇ ਨਾਲ ਖੜ੍ਹਾ ਰਹਾਂਗਾ | ਬਲਜਿੰਦਰ ਸਿੰਘ ਗਿੱਲ ਨੇ ਹਰ ਪੱਖ ਤੋਂ ਸਹਿਯੋਗ ਦੇਣ ਲਈ ਆਪਣੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਝੂਠੇ ਵਾਅਦਿਆਂ ਨਹੀਂ, ਸੱਚੀ ਸੇਵਾ ਨੂੰ ਵੋਟ ਪਾਉਣਗੇ ਲੋਕ-ਭੁੱਲਰ ਅਗਲੀ ਖ਼ਬਰ ਤਲਵੰਡੀ ਭਾਈ ਨਗਰ ਕੌਂਸਲ ਲਈ 79 ਨਾਮਜ਼ਦਗੀਆਂ ਹੋਈਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।