30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਬਾਦਲ ਮਜ਼ਬੂਤ ਧਿਰ ਵਜੋਂ ਉੱਭਰੇਗਾ-ਸ਼ਹਿਜ਼ਾਦਾ

ਅਜੀਤ ਡੈਸਕ 17-05-2026
ਜ਼ੀਰਾ,16 ਮਈ (ਰਜਨੀਸ਼ ਕਥੂਰੀਆ)- 26 ਮਈ 2026 ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਬਾਦਲ ਮਜ਼ਬੂਤ ਧਿਰ ਵਜੋਂ ਉੱਭਰੇਗਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਰਣਜੀਤ ਸਿੰਘ ਸ਼ਹਿਜ਼ਾਦਾ ਨੇ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਨਗਰ ਕੌਂਸਲ ਚੋਣਾਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਦੇਣ ਤੋਂ ਆਨਾਕਾਨੀ ਕਰਨ ਦੀ ਲੋੜ ਨਾ ਪੈਂਦੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਕੰਮ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ ਜੋ ਕਿ ਆਮ ਲੋਕਾਂ ਤੋਂ ਟੈਕਸ ਦੇ ਰੂਪ ਵਿਚ ਵਸੂਲੀ ਗਈ ਉਹਨਾਂ ਦੀ ਖ਼ੂਨ ਪਸੀਨੇ ਦੀ ਕਮਾਈ ਹੈ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੁਰਵਰਤੋਂ ਬੰਦ ਕਰਕੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਏ ਤਾਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਹਮਣੇ ਆ ਜਾਵੇਗਾ |
ਪਿਛਲੀ ਖ਼ਬਰ ਨਗਰ ਕੌਂਸਲ 'ਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਅਗਲੀ ਖ਼ਬਰ ਝੂਠੇ ਵਾਅਦਿਆਂ ਨਹੀਂ, ਸੱਚੀ ਸੇਵਾ ਨੂੰ ਵੋਟ ਪਾਉਣਗੇ ਲੋਕ-ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।