30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕੇਂਦਰ ਵਲੋਂ ਝੋਨੇ ਦੇ ਭਾਅ ਵਿਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਫੁਲਰਵੰਨ

ਅਜੀਤ ਡੈਸਕ 17-05-2026
ਮਮਦੋਟ, 16 ਮਈ(ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਝੋਕ ਟਹਿਲ ਸਿੰਘ ਵਾਲਾ ਦੇ ਸਕੱਤਰ ਰਜਿੰਦਰ ਸਿੰਘ ਫੁਲਰਵੰਨ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ ਵਿਚ ਕੀਤੇ ਗਏ ਵਾਧੇ ਨੂੰ ਨਿਗੂਣਾ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਕਿਹਾ ਕਿ ਸਰਕਾਰ ਦੁਆਰਾ ਆਏ ਦਿਨ ਕਿਸਾਨੀ ਵਰਤੋਂ ਵਾਲੀਆਂ ਚੀਜ਼ਾਂ ਵਿਚ ਵੱਡਾ ਵਾਧਾ ਕੀਤਾ ਜਾਂਦਾ ਹੈ, ਪਰ ਕਿਸਾਨੀ ਜਿਨਸਾਂ ਲਈ ਸਰਕਾਰ ਉਚਿੱਤ ਮੁੱਲ ਨਿਰਧਾਰਿਤ ਕਰਨ ਤੋਂ ਕੰਨੀ ਕਤਰਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾ ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਰੇਟ ਤੈਅ ਕਰਨ ਦੀ ਹਾਮੀ ਭਰੀ ਸੀ, ਪਰ ਇਹ ਵੀ ਦੂਸਰੀਆਂ ਸਿਆਸੀ ਪਾਰਟੀਆਂ ਵਾਗ ਆਪਣੇ ਵਾਅਦੇ ਨੂੰ ੂ ਪੁਰਾ ਕਰਨ ਵਿਚ ਨਾਕਾਮ ਰਹੀ ਹੈ | ਕਿਸਾਨ ਆਗੂ ਨੇ ਮੰਗ ਕੀਤੀ ਕਿ ਪਿਛਲੇ ਸਾਲ ਆਏ ਹੜ੍ਹਾਂ ਦੇ ਝੰਬੇ ਕਿਸਾਨਾਂ ਦੀ ਬਾਂਹ ਫੜਦੇ ਹੋਏ ਕੇਂਦਰ ਸਰਕਾਰ ਝੋਨੇ ਦੀ ਫ਼ਸਲ ਦਾ ਉਚਿੱਤ ਮੁੱਲ ਫੇਰੀ ਤੋਰ 'ਤੇ ਤਹਿ ਕਰੇ | ਇਸ ਮੌਕੇ ਖ਼ਜ਼ਾਨਚੀ ਗੁਰਤੇਜ ਸਿੰਘ ਪ੍ਰਧਾਨ, ਗੁਰਨਾਮ ਸਿੰਘ, ਮੰਗਲ ਸਿੰਘ ਸਵਾਈ ਕੇ ਪ੍ਰਧਾਨ ਅਤੇ ਜੋਗਾ ਸਿੰਘ ਬੈਰਕਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ ਚੰਗੇ ਨਤੀਜੇ ਲਿਆਉਣ ਵਾਲੀਆਂ ਵਿਦਿਆਰਥਣਾਂ ਸਨਮਾਨਿਤ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 19 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।