18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹੜਤਾਲ ਖ਼ਤਮ ਹੋਣ ਬਾਅਦ ਸਫ਼ਾਈ ਸੇਵਕਾਂ ਵਲੋਂ ਸ਼ਹਿਰ 'ਚ ਸਫ਼ਾਈ ਦਾ ਕੰਮ ਸ਼ੁਰੂ

ਅਜੀਤ ਡੈਸਕ 23-05-2026
ਮੱਖੂ, 22 ਮਈ (ਵਰਿੰਦਰ ਮਨਚੰਦਾ)-ਪਿਛਲੇ 16 ਦਿਨ ਤੋਂ ਚੱਲ ਰਹੀ ਕੰਮ ਛੋੜ ਹੜਤਾਲ ਸਫ਼ਾਈ ਸੇਵਕਾਂ ਨੇ ਸਰਕਾਰ ਵਲੋਂ ਮੰਗਾਂ ਮੰਨਣ ਮਗਰੋਂ ਮੁਲਤਵੀ ਕਰ ਦਿੱਤੀ ਹੈ | ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਣ ਕਟਾਰੀਆ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਅੰਦਰ ਹਰੇਕ ਗਲੀ-ਮੁਹੱਲੇ 'ਚੋਂ ਕੂੜੇ ਦੇ ਢੇਰ ਚੁਕਵਾ ਕੇ ਸਫ਼ਾਈ ਕਰਵਾਈ ਜਾਵੇਗੀ | ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਨੇ ਦਾਅਵਾ ਕੀਤਾ ਕਿ ਸਰਕਾਰ ਨੇ 18 ਹਜ਼ਾਰ ਰੁਪਏ ਮਹੀਨਾ, ਸੇਵਾਵਾਂ ਰੈਗੂਲਰ ਕਰਨ ਸਣੇ ਹੋਰ ਮੰਗਾਂ ਮੰਨ ਲਈਆਂ ਹਨ | ਦੂਜੇ ਪਾਸੇ ਜਿਵੇਂ ਹੀ ਇੱਥੇ ਸਫ਼ਾਈ ਸੇਵਕਾਂ ਨੂੰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦੀ ਸੂਚਨਾ ਸੂਬਾ ਆਗੂਆਂ ਵਲੋਂ ਦਿੱਤੀ ਗਈ ਤਾਂ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਖ਼ੁਸ਼ੀ ਮਨਾਈ ਗਈ | ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ ਜਥੇਬੰਦੀ ਦੀਆਂ ਹੋਰਨਾਂ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੇ ਜਾਣ, ਸਫ਼ਾਈ ਸੇਵਕਾਂ ਦੀ ਰੈਗੂਲਰ ਭਰਤੀ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕੀਤੇ ਜਾਣ ਆਦਿ ਮੰਗਾਂ 'ਤੇ ਵੀ ਸਰਕਾਰ ਨੇ ਗ਼ੌਰ ਕਰਨ ਦਾ ਯਕੀਨ ਦਿੱਤਾ ਹੈ | ਉਨ੍ਹਾਂ ਆਪਣੇ ਸਾਥੀ ਸਫ਼ਾਈ ਸੇਵਕਾਂ ਨੂੰ ਹੜਤਾਲ ਦੌਰਾਨ ਅਨੁਸ਼ਾਸਨ ਵਿਚ ਰਹਿ ਕੇ ਆਪਣਾ ਪ੍ਰਦਰਸ਼ਨ ਕਰਨ 'ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਪ੍ਰਧਾਨ ਰਾਜੂ ਮੇਟ ਨੇ ਦੱਸਿਆ ਕਿ ਸ਼ਹਿਰ ਅੰਦਰ ਸਫ਼ਾਈ ਦਾ ਕੰਮ ਜ਼ੋਰਾਂ ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਦੋ ਦਿਨਾਂ ਦੇ ਵਿਚ-ਵਿਚ ਸ਼ਹਿਰ ਦੇ ਕੋਨੇ-ਕੋਨੇ 'ਚੋਂ ਕੂੜੇ ਦੇ ਲੱਗੇ ਢੇਰਾਂ ਨੂੰ ਚੁੱਕਿਆ ਜਾਵੇਗਾ |
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਨੇ ਵੋਟਾਂ ਦੌਰਾਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ ਅਗਲੀ ਖ਼ਬਰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇ-ਲਹਿਰਾ, ਸ਼ੀਂਹਾਂਪਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।