18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਮਾਜ ਸੇਵੀ ਸੰਸਥਾਵਾਂ ਨੇ ਵੋਟਾਂ ਦੌਰਾਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

ਅਜੀਤ ਡੈਸਕ 23-05-2026
ਜ਼ੀਰਾ, 22 ਮਈ (ਪ੍ਰਤਾਪ ਸਿੰਘ ਹੀਰਾ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਚੁੱਕੀਆਂ ਹਨ ਉੱਥੇ ਹੀ ਇਲਾਕੇ ਦੀਆਂ ਪ੍ਰਮੁੱਖ ਸਮਾਜ ਸੇਵੀ ਜਥੇਬੰਦੀਆਂ ਨੇ ਚੋਣਾਂ ਦੌਰਾਨ ਅਮਨ ਭਾਈਚਾਰਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਤੇ ਜ਼ੋਰ ਦਿੱਤਾ ਹੈ | ਇਸ ਸਬੰਧੀ ਗੱਲ ਕਰਦਿਆਂ ਜ਼ੀਰਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਅਤੇ ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਪਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਪਰ ਇਸ ਦੌਰਾਨ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣਾ ਸਾਡੀ ਪਹਿਲੀ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਸਮਾਜਿਕ ਰਿਸ਼ਤੇ ਅਤੇ ਆਪਸੀ ਸਾਂਝ ਹਮੇਸ਼ਾ ਕਾਇਮ ਰਹਿਣੀ ਚਾਹੀਦੀ ਹੈ | ਇਸ ਲਈ ਕਿਸੇ ਵੀ ਕਿਸਮ ਦੀ ਅਫ਼ਵਾਹ ਜਾਂ ਸਿਆਸੀ ਤਣਾਅ ਤੋਂ ਬਚ ਕੇ ਰਹਿਣਾ 26 ਮਈ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ, ਪੂਰੀ ਅਮਨ-ਸ਼ਾਂਤੀ ਨਾਲ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ | ਉਨ੍ਹਾਂ ਉਮੀਦ ਜਤਾਈ ਕਿ ਸਾਰੇ ਵਰਗ ਆਪਸੀ ਪਿਆਰ, ਸਤਿਕਾਰ ਅਤੇ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਇਨ੍ਹਾਂ ਚੋਣਾਂ ਨੂੰ ਸਫਲ ਬਣਾਉਣਗੇ ਤਾਂ ਜੋ ਇਲਾਕੇ ਦੇ ਵਿਕਾਸ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਹੜਤਾਲ ਖ਼ਤਮ ਨਹੀਂ ਕੀਤੀ, ਇਕ ਮਹੀਨੇ ਲਈ ਮੁਲਤਵੀ ਕੀਤੀ- ਪ੍ਰਧਾਨ ਦੀਪ ਕੁਮਾਰ ਅਗਲੀ ਖ਼ਬਰ ਹੜਤਾਲ ਖ਼ਤਮ ਹੋਣ ਬਾਅਦ ਸਫ਼ਾਈ ਸੇਵਕਾਂ ਵਲੋਂ ਸ਼ਹਿਰ 'ਚ ਸਫ਼ਾਈ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।