18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹੜਤਾਲ ਖ਼ਤਮ ਨਹੀਂ ਕੀਤੀ, ਇਕ ਮਹੀਨੇ ਲਈ ਮੁਲਤਵੀ ਕੀਤੀ- ਪ੍ਰਧਾਨ ਦੀਪ ਕੁਮਾਰ

ਅਜੀਤ ਡੈਸਕ 23-05-2026
ਮੁੱਦਕੀ, 22 ਮਈ (ਭਾਰਤ ਭੂਸ਼ਨ ਅਗਰਵਾਲ)-ਪਿਛਲੇ 16 ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਲੋਂ ਮੰਗਾਂ 'ਤੇ ਸਹਿਮਤੀ ਦੇਣ ਬਾਅਦ ਜਿੱਥੇ ਅੱਜ ਸਫ਼ਾਈ ਕਰਮਚਾਰੀਆਂ ਵਲੋਂ ਕਸਬੇ ਅੰਦਰ ਸਫ਼ਾਈ ਕਾਰਜਾਂ ਨੂੰ ਆਰੰਭ ਦਿੱਤਾ ਹੈ ਉੱਥੇ ਹੀ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਅਜੇ ਖ਼ਤਮ ਨਹੀਂ ਹੋਈ ਹੈ | ਸਿਰਫ਼ ਇਕ ਮਹੀਨੇ ਲਈ ਮੁਲਤਵੀ ਕੀਤੀ ਗਈ ਹੈ | ਸਫ਼ਾਈ ਕਰਮਚਾਰੀਆਂ ਵਲੋਂ ਅੱਜ ਸਵੇਰ ਤੋਂ ਹੀ ਕਸਬੇ ਅੰਦਰ ਸਫ਼ਾਈ ਦੇ ਕੰਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਕਸਬੇ ਨੂੰ ਸਾਫ਼-ਸੁਥਰਾ ਬਣਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਦੋ ਮੁੱਖ ਮੰਗਾਂ ਵਿਚ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨਾ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ | ਇਸ ਤੋਂ ਇਲਾਵਾ ਘੱਟੋ-ਘੱਟ ਤਨਖ਼ਾਹ 26 ਹਜ਼ਾਰ ਰੁਪਏ ਮਹੀਨਾ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ | ਪ੍ਰਧਾਨ ਦੀਪ ਕੁਮਾਰ ਨੇ ਦੱਸਿਆ ਕਿ ਸਰਕਾਰ ਵਲੋਂ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਨੂੰ ਦੁਬਾਰਾ ਵਿੱਢਣ ਲਈ ਮਜਬੂਰ ਹੋਣਗੇ | ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਪੈ੍ਰੱਸ ਸਕੱਤਰ ਰਮੇਸ਼ ਕੁਮਾਰ, ਦਵਿੰਦਰ ਸਿੰਘ, ਵਰਿੰਦਰ ਸਿੰਘ, ਪ੍ਰਦੀਪ ਸਿੰਘ, ਮੰਗਲ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ ਕੁਮਾਰ, ਅਸ਼ੋਕ ਕੁਮਾਰ, ਪੀਲੂ ਰਾਮ, ਵਿਕੀ, ਅੰਗਰੇਜ਼ ਸਿੰਘ ਬਰਾੜ, ਪ੍ਰੀਤੀ, ਬੀਨਾ ਰਾਣੀ, ਮੁਲਖ ਰਾਜ, ਰਜਨੀ, ਤਮੰਨਾ, ਸਾਜਨ, ਕਿਰਨ, ਮੀਰਾ, ਗੋਗਾ ਰਾਣੀ ਆਦਿ ਸਫ਼ਾਈ ਸੇਵਕ ਹਾਜ਼ਰ ਸਨ |
ਪਿਛਲੀ ਖ਼ਬਰ ਫੱਕ ਘੋਟਾਲਾ ਵਿਰੋਧੀ ਐਕਸ਼ਨ ਕਮੇਟੀ ਵਲੋਂ 28 ਦੇ ਧਰਨੇ-ਮੁਜ਼ਾਹਰੇ ਦੀਆਂ ਤਿਆਰੀਆਂ ਤੇਜ਼ ਅਗਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਨੇ ਵੋਟਾਂ ਦੌਰਾਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।