18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਰੇਲਵੇ ਕਾਲੋਨੀ ਵਿਚ ਸੀਵਰੇਜ ਅਤੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਲੋਕ ਪਰੇਸ਼ਾਨ

ਅਜੀਤ ਡੈਸਕ 23-05-2026
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਰੇਲਵੇ ਕਾਲੋਨੀ ਦੇ ਵਸਨੀਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਅਤੇ ਘਰਾਂ ਅੱਗੇ ਖੜ੍ਹੇ ਗੰਦੇ ਪਾਣੀ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ਅਤੇ ਘਰਾਂ ਦੇ ਬਾਹਰ ਇਕੱਠਾ ਹੋ ਰਿਹਾ ਹੈ ਜਿਸ ਨਾਲ ਬਦਬੂ ਫੈਲ ਰਹੀ ਹੈ ਅਤੇ ਬਿਮਾਰੀਆਂ ਦਾ ਖ਼ਤਰਾ ਵੀ ਵਧ ਗਿਆ ਹੈ | ਇਸ ਮੌਕੇ ਪ੍ਰਦੀਪ ਨਰੂਲਾ, ਰਾਕੇਸ਼ ਕੁਮਾਰ, ਤਰਸੇਮ ਕੁਮਾਰ, ਦੀਪਕ ਨਰੂਲਾ, ਮੈਡਮ ਸ਼ਿਵਾਨੀ, ਪੂਜਾ ਸੀਕਰੀ, ਰਾਕੇਸ਼ ਰਵਿਦਾਸੀਆ ਅਤੇ ਮਦਨ ਲਾਲ ਨਰੂਲਾ ਸਮੇਤ ਸਮੂਹ ਰੇਲਵੇ ਕਾਲੋਨੀ ਨਿਵਾਸੀਆਂ ਨੇ ਕਿਹਾ ਕਿ ਕਈ ਵਾਰ ਸੰਬੰਧਿਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਹੈ ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਲੋਕਾਂ ਨੇ ਦੱਸਿਆ ਕਿ ਗੰਦੇ ਪਾਣੀ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਮ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ | ਗਲੀਆਂ ਵਿਚੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਮੱਛਰਾਂ ਦੀ ਵੱਧ ਰਹੀ ਭਰਮਾਰ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਰੇਲਵੇ ਕਾਲੋਨੀ ਦੇ ਨਿਵਾਸੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕੌਂਸਲ ਚੋਣਾਂ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਆਗੂ ਨੂੰ ਵੋਟਾਂ ਮੰਗਣ ਲਈ ਕਾਲੋਨੀ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਦਾ ਆਗੂ ਵੋਟ ਮੰਗਣ ਆਉਂਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀਵਰੇਜ ਦੀ ਤੁਰੰਤ ਸਫ਼ਾਈ ਕਰਵਾ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ |
ਪਿਛਲੀ ਖ਼ਬਰ ਹਸਪਤਾਲਾਂ ਵਿਚ ਲਗਾਤਾਰ ਵਧ ਰਹੀ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਖ਼ਿਲਾਫ਼ ਹਿੰਸਾ ਦੇ ਵਿਰੋਧ 'ਚ ਕੱਢਿਆ ਏਕਤਾ ਮਾਰਚ ਅਗਲੀ ਖ਼ਬਰ ਫੱਕ ਘੋਟਾਲਾ ਵਿਰੋਧੀ ਐਕਸ਼ਨ ਕਮੇਟੀ ਵਲੋਂ 28 ਦੇ ਧਰਨੇ-ਮੁਜ਼ਾਹਰੇ ਦੀਆਂ ਤਿਆਰੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।