18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੀਵਰੇਜ ਦੇ ਗੰਦੇ ਪਾਣੀ ਨੇ ਵਿਕਾਸ ਦੇ ਦਾਅਵਿਆਂ 'ਤੇ ਲਾਇਆ ਵੱਡਾ ਸਵਾਲੀਆ ਨਿਸ਼ਾਨ- ਦਵਿੰਦਰ ਸਿੰਘ ਪਹਿਲਵਾਨ

ਅਜੀਤ ਡੈਸਕ 23-05-2026
ਫਿਰੋਜ਼ਪੁਰ, 22 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਮਾਹੌਲ ਵਿਚ ਜਿੱਥੇ ਵਿਰੋਧੀ ਪਾਰਟੀਆਂ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਵਾਰਡ ਨੰਬਰ 2 ਵਿਚ ਓਵਰਫ਼ਲੋ ਹੋ ਰਿਹਾ ਸੀਵਰੇਜ ਦਾ ਗੰਦਾ ਪਾਣੀ ਇਨ੍ਹਾਂ ਦਾਅਵਿਆਂ ਦੀ ਅਸਲੀ ਹਕੀਕਤ ਬਿਆਨ ਕਰ ਰਿਹਾ ਹੈ | ਇਹ ਪ੍ਰਗਟਾਵਾ ਵਾਰਡ ਨੰਬਰ 2 ਤੋਂ ਭਾਜਪਾ ਉਮੀਦਵਾਰ ਦਵਿੰਦਰ ਸਿੰਘ ਪਹਿਲਵਾਨ ਨੇ ਚੋਣ ਪ੍ਰਚਾਰ ਦੌਰਾਨ ਕੀਤਾ | ਦਵਿੰਦਰ ਸਿੰਘ ਪਹਿਲਵਾਨ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਕੱਸਦਿਆਂ ਕਿਹਾ ਕਿ ਲੋਕਾਂ ਨੂੰ ਵਿਕਾਸ ਦੇ ਸੁਪਨੇ ਵਿਖਾਏ ਗਏ ਪਰ ਅੱਜ ਵੀ ਲੋਕ ਸੀਵਰੇਜ ਦੀ ਸਮੱਸਿਆ ਅਤੇ ਗੰਦਗੀ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਵਾਰਡ ਦੀਆਂ ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਸਾਬਤ ਕਰਦਾ ਹੈ ਕਿ ਵਿਕਾਸ ਸਿਰਫ਼ ਭਾਸ਼ਣਾਂ ਤੱਕ ਹੀ ਸੀਮਿਤ ਰਿਹਾ | ਉਨ੍ਹਾਂ ਕਿਹਾ ਕਿ ਸੀਵਰੇਜ ਦਾ ਖੜ੍ਹਾ ਹੋਇਆ ਗੰਦਾ ਪਾਣੀ ਵਾਰਡ ਦੀ ਸ਼ਾਨ ਖ਼ਰਾਬ ਕਰ ਰਿਹਾ ਹੈ | ਜਦੋਂ ਦਵਿੰਦਰ ਸਿੰਘ ਪਹਿਲਵਾਨ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਮੱਸਿਆ ਕਾਫ਼ੀ ਦੇਰ ਤੋਂ ਇਸੇ ਤਰ੍ਹਾਂ ਹੀ ਚੱਲ ਰਹੀ ਹੈ ਇਹ ਸੀਵਰੇਜ ਦਾ ਗੰਦਾ ਪਾਣੀ ਇਸੇ ਤਰ੍ਹਾਂ ਹੀ ਗਲੀਆਂ ਦੇ ਵਿਚ ਘੁੰਮਦਾ ਰਹਿੰਦਾ ਹੈ | ਜਿਸ ਦੇ ਉੱਪਰ ਮੱਛਰ ਮੰਡਰਾਉਂਦਾ ਅਤੇ ਭਿਆਨਕ ਬਿਮਾਰੀਆਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਬੱਚੇ ਅਤੇ ਬਜ਼ੁਰਗ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ | ਪਹਿਲਵਾਨ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਤਰੀਕ ਨੂੰ ਕਮਲ ਦੇ ਫੁੱਲ 'ਤੇ ਮੋਹਰ ਲਗਾ ਕੇ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਵਾਰਡ ਨੰਬਰ 2 ਦੇ ਹਰੇਕ ਵਿਕਾਸ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਭਾਜਪਾ ਦੀ ਟੀਮ ਵਾਰਡ ਵਿੱਚ ਸੀਵਰੇਜ, ਸਫ਼ਾਈ, ਸੜਕਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇਗੀ |
ਪਿਛਲੀ ਖ਼ਬਰ ਮੰਗਾਂ ਸਬੰਧੀ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ... ਅਗਲੀ ਖ਼ਬਰ ਵਾਤਾਵਰਨ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਓ- ਦੀਦਾਰ ਸਿੰਘ, ਜਸਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।