18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਿੱਖਿਆ ਵਿਭਾਗ ਵਲੋਂ ਮੈਰਿਟ ਹਾਸਲ ਕਰਨ ਵਾਲੇ 35 ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 23-05-2026
ਫ਼ਿਰੋਜ਼ਪੁਰ, 22 ਮਈ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹਾਲ ਹੀ ਵਿਚ ਐਲਾਨੇ ਗਏ | ਨਤੀਜਿਆਂ ਵਿਚ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 35 ਹੋਣਹਾਰ ਵਿਦਿਆਰਥੀਆਂ ਨੂੰ Tਐਜੂਕੇਸ਼ਨ ਐਕਸੀਲੈਂਸ ਐਵਾਰਡ 2026Uਨਾਲ ਸਨਮਾਨਿਤ ਕੀਤਾ ਗਿਆ | ਸਮਾਰੋਹ ਵਿਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ | ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਦਾ ਸਭ ਤੋਂ ਮਜ਼ਬੂਤ ਆਧਾਰ ਹੈ | ਉਨ੍ਹਾਂ ਕਿਹਾ ਕਿ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਨਾ ਸਿਰਫ਼ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਉਂਦੇ ਹਨ | ਸਗੋਂ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਬਣਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੇ ਟੀਚੇ ਨਿਰਧਾਰਿਤ ਕਰਕੇ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਦੇ ਪਿੱਛੇ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਅਜਿਹੇ ਸਨਮਾਨ ਸਮਾਗਮ ਵਿਦਿਆਰਥੀਆਂ ਵਿਚ ਨਵਾਂ ਉਤਸ਼ਾਹ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ | ਸਮਾਗਮ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਵੀ ਹਾਜ਼ਰੀ ਰਹੀ |
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਨੇ ਮਹੀਨੇਵਾਰ ਮੀਟਿੰਗ ਵਿਚ ਮਸਲੇ ਵਿਚਾਰੇ ਅਗਲੀ ਖ਼ਬਰ ਮੰਗਾਂ ਸਬੰਧੀ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।