17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਜੇ.ਕੇ.ਐੱਸ. ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 23-05-2026
ਗੁਰੂਹਰਸਹਾਏ, 22 ਮਈ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸੀ.ਬੀ.ਐੱਸ.ਈ. ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੀਨੂੰ ਮੋਂਗਾ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬੂੜ ਚੰਦ ਬਿੰਦਰਾ, ਸਕੱਤਰ ਮਦਨ ਮੋਹਨ ਕੰਧਾਰੀ, ਸੀਨੀਅਰ ਉਪ ਪ੍ਰਧਾਨ ਅਸ਼ੋਕ ਕੁਮਾਰ, ਉਪ ਪ੍ਰਧਾਨ ਮਨੋਜ ਛਾਬੜਾ, ਮੈਂਬਰ ਨਰੇਸ਼ ਕੁਮਾਰ ਮੋਂਗਾ, ਵਿਪਨ ਲੋਟਾ ਅਤੇ ਸਰਪ੍ਰਸਤ ਪਵਨ ਕੰਧਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸ਼ਾਖਾ ਦੇ ਸਮੂਹ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਸਮਰਪਣ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਵਿਦਿਆਰਥੀਆਂ ਦਾ ਆਤਮਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕਰਦੇ ਹਨ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਦਾ ਸਕੂਲ ਪਹੁੰਚਣ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |
ਪਿਛਲੀ ਖ਼ਬਰ ''ਮਯੰਕ ਰਨਿੰਗ ਟਰਾਫੀ'' ਦਾ ਸ਼ਾਨਦਾਰ ਉਦਘਾਟਨ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।