13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਰਾਜ ਚੋਣ ਕਮਿਸ਼ਨ ਵਲੋਂ ਹਰਪ੍ਰੀਤ ਸਿੰਘ ਜੱਗੀ ਆਈ.ਪੀ.ਐੱਸ. ਫ਼ਾਜ਼ਿਲਕਾ ਦੇ ਪੁਲਿਸ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 24-05-2026
ਫ਼ਿਰੋਜ਼ਪੁਰ, 23 ਮਈ (ਦਵਿੰਦਰ ਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ-2026 ਨੂੰ ਮੁੱਖ ਰੱਖਦਿਆਂ ਹਰਪ੍ਰੀਤ ਸਿੰਘ ਜੱਗੀ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਪੰਜਾਬ ਨੂੰ ਪੁਲਿਸ ਆਬਜ਼ਰਵਰ ਫ਼ਿਰੋਜ਼ਪੁਰ/ਫ਼ਾਜ਼ਿਲਕਾ ਰੇਂਜ ਨਿਯੁਕਤ ਕੀਤਾ ਗਿਆ ਹੈ | ਚੋਣ ਕਮਿਸ਼ਨ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦਾ ਲੋਕਲ ਸੰਪਰਕ ਨੰਬਰ ਅਤੇ ਈ-ਮੇਲ ਆਈ.ਡੀ: ਜਾਰੀ ਕੀਤੀ ਗਈ ਹੈ | ਪੁਲਿਸ ਆਬਜ਼ਰਵਰ ਹਰਪ੍ਰੀਤ ਸਿੰਘ ਜੱਗੀ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ |
ਪਿਛਲੀ ਖ਼ਬਰ ਮੱਲਾਂਵਾਲਾ ਦੇ ਕੂੜਾ ਡੰਪ ਨੂੰ ਲੱਗੀ ਅੱਗ, ਟਰਾਲੀ ਤੇ ਕੂੜਾ ਰਿਕਸ਼ੇ ਸੜ ਕੇ ਸੁਆਹ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਹੱਥ ਚੜ੍ਹੇ ਤਿੰਨ ਨਸ਼ਾ ਤਸਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।