14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਿਧਾਇਕ ਭੁੱਲਰ ਨੇ ਦਿਵਿਆਂਗ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈਸਾਈਕਲ ਵੰਡੇ

ਅਜੀਤ ਡੈਸਕ 24-05-2026
ਫ਼ਿਰੋਜ਼ਪੁਰ, 23 ਮਈ (ਕੁਲਬੀਰ ਸਿੰਘ ਸੋਢੀ)-ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਸੁਵਿਧਾ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਮਕਸਦ ਨਾਲ ਬੈਟਰੀ ਨਾਲ ਚੱਲਣ ਵਾਲੇ ਟਰਾਈਸਾਈਕਲ ਵੰਡੇ ਗਏ | ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦਿਵਿਆਂਗ ਲਾਭਪਾਤਰੀਆਂ ਨੂੰ ਬੈਟਰੀ ਨਾਲ ਚੱਲਣ ਵਾਲੇ ਟਰਾਈਸਾਈਕਲ ਵੰਡੇ ਗਏ | ਉਨ੍ਹਾਂ ਵਿਚ ਅਨਿਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਵਾਲੇ, ਸੰਜਨਾ ਪੁੱਤਰੀ ਮਲਕੀਤ ਸਿੰਘ ਵਾਸੀ ਬੱਗੇ ਕੇ ਖ਼ੁਰਦ, ਸੁਖਵਿੰਦਰ ਸਿੰਘ ਪੁੱਤਰ ਵੀਰ ਸਿੰਘ ਵਾਸੀ ਬਸਤੀ ਨੱਥੂ ਵਾਲੀ, ਸੋਨੰੂ ਪੁੱਤਰ ਬਾਖੂ ਵਾਸੀ ਖਾਈ, ਲਵਪ੍ਰੀਤ ਸਿੰਘ ਪੁੱਤਰ ਗੁਰਭਜਨ ਸਿੰਘ ਵਾਸੀ ਰੱਜੀ ਵਾਲਾ, ਸੁਰਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਝੁੱਗੇ ਕੇਸਰ ਸਿੰਘ ਵਾਲੇ, ਤਰਸੇਮ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਬਸਤੀ ਰਾਮ ਲਾਲ, ਸੁਖਚੈਨ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੁਤਬੇ ਵਾਲਾ, ਮੀਨਾਕਸ਼ੀ ਪਤਨੀ ਪਰਮਜੀਤ ਸਿੰਘ ਵਾਸੀ ਖਾਈ ਫੇਮੇ ਕੀ ਅਤੇ ਰਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਹਾਮਿਦ ਚੱਕ ਸ਼ਾਮਲ ਹਨ | ਵਿਧਾਇਕ ਭੁੱਲਰ ਨੇ ਕਿਹਾ ਕਿ ਦਿਵਿਆਂਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਅਜਿਹੀਆਂ ਭਲਾਈ ਯੋਜਨਾਵਾਂ ਅੱਗੇ ਵੀ ਜਾਰੀ ਰਹਿਣਗੀਆਂ | ਇਸ ਮੌਕੇ ਯੂਥ ਵਿੰਗ ਦੇ ਸੂਬਾ ਸਕੱਤਰ ਹਰਮੀਤ ਸਿੰਘ ਖਾਈ, ਹਿਮਾਂਸ਼ੂ ਠੱਕਰ, ਚੇਅਰਮੈਨ ਦਿਲਬਾਗ ਸਿੰਘ ਅਤੇ ਪਾਰਟੀ ਆਗੂ 'ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਨੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਲਗਾਇਆ ਮੁਫ਼ਤ ਦਿਲ ਦੀ ਜਾਂਚ ਦਾ ਕੈਂਪ ਅਗਲੀ ਖ਼ਬਰ ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕੀਤਾ ਹੋਰ ਤੇਜ਼-ਜ਼ਿਲ੍ਹਾ ਪੁਲਿਸ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।