14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ 29 ਗਰਾਮ ਹੈਰੋਇਨ ਸਮੇਤ ਰਾਜਸਥਾਨ ਦੇ ਵਿਅਕਤੀ ਨੂੰ ਕੀਤਾ ਕਾਬੂ

ਅਜੀਤ ਡੈਸਕ 24-05-2026
ਫ਼ਿਰੋਜ਼ਪੁਰ, 23 ਮਈ (ਰਾਕੇਸ਼ ਚਾਵਲਾ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਨਾਕਾਬੰਦੀ ਅਤੇ ਚੈਕਿੰਗ ਦੌਰਾਨ 29 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰਦੀ ਹੋਈ ਯਤੀਮ ਖਾਨਾ ਚੌਂਕ ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸੀ | ਇਸੇ ਦੌਰਾਨ ਪੁਲਿਸ ਨੂੰ ਇਕ ਖ਼ਾਸ ਮੁਖ਼ਬਰ ਨੇ ਪੁਖ਼ਤਾ ਇਤਲਾਹ ਦਿੱਤੀ ਕਿ ਰਾਮ ਜੱਸ ਉਰਫ਼ ਰਮੇਸ਼ ਪੁੱਤਰ ਪ੍ਰਤਾਪ ਰਾਮ ਵਾਸੀ ਪਿੰਡ ਰਾਨੇਰੀ ਥਾਣਾ ਬਾਪ, ਜ਼ਿਲ੍ਹਾ ਫਲੋਦੀ, ਰਾਜਸਥਾਨ, ਜੋ ਕਿ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ | ਇਸ ਵੇਲੇ ਨਸ਼ਾ ਸਪਲਾਈ ਕਰਨ ਲਈ ਇੱਥੇ ਆਇਆ ਹੋਇਆ ਹੈ | ਮੁਖ਼ਬਰ ਨੇ ਦੱਸਿਆ ਕਿ ਉਕਤ ਮੁਲਜ਼ਮ ਲਾਲ ਕੋਠੀ ਨੂੰ ਜਾਣ ਵਾਲੇ ਕੱਚੇ ਰਸਤੇ 'ਤੇ ਝਾੜੀਆਂ ਕੋਲ ਖੜ੍ਹਾ ਹੈ ਅਤੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਜਾ ਸਕਦਾ ਹੈ | ਪੁਲਿਸ ਪਾਰਟੀ ਨੇ ਦੱਸੇ ਗਏ ਸਥਾਨ 'ਤੇ ਤੁਰੰਤ ਛਾਪੇਮਾਰੀ ਕੀਤੀ 'ਤੇ ਮੁਲਜ਼ਮ ਰਾਮ ਜੱਸ ਉਰਫ਼ ਰਮੇਸ਼ ਨੂੰ ਮੌਕੇ 'ਤੇ ਹੀ ਦਬੋਚ ਲਿਆ | ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਵਿਚੋਂ 29 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਮੁਤਾਬਿਕ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਇਹ ਨਸ਼ਾ ਕਿੱਥੋਂ ਲਿਆਇਆ ਸੀ ਅਤੇ ਇੱਥੇ ਕਿਹੜੇ ਗਾਹਕਾਂ ਨੂੰ ਸਪਲਾਈ ਕਰਨਾ ਸੀ |
ਪਿਛਲੀ ਖ਼ਬਰ ਵਾਰਡ ਨੰਬਰ 14 ਤੋਂ ਆਪ ਦੀ ਉਮੀਦਵਾਰ ਰੀਤੂ ਬਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ <br/> ਅਗਲੀ ਖ਼ਬਰ ਆਪ ਉਮੀਦਵਾਰ ਦੇ ਸਮਰਥਕ ਤੇ ਕਾਂਗਰਸੀ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਵਲੋਂ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।