15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਚੋਣ ਪ੍ਰਚਾਰ ਦੌਰਾਨ ਗਾਬਾ ਪਰਿਵਾਰ ਦੀ ਵਿਆਹ ਵਰ੍ਹੇਗੰਢ ਬਣੀ ਖਾਸ ਆਕਰਸ਼ਨ

ਅਜੀਤ ਡੈਸਕ 24-05-2026
ਹੀਰਾ ਸੋਢੀ ਨੇ ਕੇਕ ਕੱਟ ਕੇ ਕੀਤਾ ਖ਼ੁਸ਼ੀ ਦਾ ਇਜ਼ਹਾਰ
ਫਿਰੋਜ਼ਪੁਰ, 23 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 2 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਪਹਿਲਵਾਨ ਦੇ ਹੱਕ ਵਿਚ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਭਗਤ ਸਿੰਘ ਕਾਲੋਨੀ ਵਿਚ ਉਸ ਵੇਲੇ ਖਾਸ ਚੋਣ ਮਾਹੌਲ ਬਣ ਗਿਆ ਜਦੋਂ ਗਾਬਾ ਪਰਿਵਾਰ ਵਲੋਂ ਆਪਣੀ ਵਿਆਹ ਵਰੇ੍ਹਗੰਢ ਦੇ ਮੌਕੇ 'ਤੇ ਵਿਸ਼ੇਸ਼ ਸੱਦੇ 'ਤੇ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਨੁਮੀਤ ਹੀਰਾ ਸੋਢੀ ਨੇ ਮੌਕੇ ਗਾਬਾ ਪਰਿਵਾਰ ਦੇ ਨਾਲ ਕੇਕ ਕੱਟ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਅਨੁਮੀਤ ਹੀਰਾ ਸੋਢੀ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਵਾਰਡ ਨੰਬਰ 2 ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾਣਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਕਮਲ ਦੇ ਫੁੱਲ 'ਤੇ ਮੋਹਰ ਲਗਾ ਕੇ ਦਵਿੰਦਰ ਸਿੰਘ ਪਹਿਲਵਾਨ ਨੂੰ ਕਾਮਯਾਬ ਬਣਾਇਆ ਜਾਵੇ ਤਾਂ ਜੋ ਇਲਾਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਸਕਣ | ਇਸ ਮੌਕੇ ਜਸਵਿੰਦਰ ਸਿੰਘ ਸੋਢੀ ਕਈ ਸਥਾਨਕ ਵਸਨੀਕ, ਭਾਜਪਾ ਵਰਕਰ ਅਤੇ ਕਾਲੋਨੀ ਦੇ ਮਾਣਯੋਗ ਵਿਅਕਤੀ ਵੀ ਮੌਜੂਦ ਸਨ |
ਪਿਛਲੀ ਖ਼ਬਰ 'ਆਪ' ਉਮੀਦਵਾਰ ਪਰਮਵੀਰ ਸਿੰਘ ਵੜੈਚ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਹੈਰੀ ਸੰਧੂ ਨੇ ਉਮੀਦਵਾਰ ਦੀਪਕ ਗਾਵੜੀ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।