23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਤਿੰਨ ਉਮੀਦਵਾਰ ਕਰ ਰਹੇ ਪਿਛਲੇ 15 ਦਿਨਾਂ ਤੋਂ ਨੰਗੇ ਪੈਰੀਂ ਚੋਣ ਪ੍ਰਚਾਰ <br/>

ਅਜੀਤ ਡੈਸਕ 27-05-2026
ਲੌਂਗੋਵਾਲ, 26 ਮਈ (ਵਿਨੋਦ, ਸ.ਖੰਨਾ) - ਲੌਂਗੋਵਾਲ ਨਗਰ ਕੌਂਸਲ ਚੋਣਾਂ ਵਿਚ ਇਕ ਦਿਲਚਸਪ ਪੱਖ ਇਹ ਸਾਹਮਣੇ ਆਇਆ ਹੈ ਕਿ ਇੱਥੋਂ ਵਾਰਡ ਨੰਬਰ-13 ਤੋਂ ਉਮੀਦਵਾਰ ਵੀਰਪਾਲ ਕੌਰ ਦੇ ਪਤੀ ਕਰਮਜੀਤ ਸਿੰਘ ਅਤੇ ਵਾਰਡ ਨੰਬਰ 15 ਤੋਂ ਉਮੀਦਵਾਰ ਅਮਨਦੀਪ ਕੌਰ ਦੇ ਪਤੀ ਕੌਰ ਸਿੰਘ ਅਤੇ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੂਟਾ ਸਿੰਘ ਆਪੋ ਆਪਣੀਆਂ ਚੋਣ ਮੁਹਿੰਮਾਂ ਨੂੰ ਨੰਗੇ ਪੈਰੀਂ ਚਲਾ ਰਹੇ ਹਨ | ਜੇਠ ਮਹੀਨੇ ਦੀ ਤਪਦੀ ਗਰਮੀ ਵਿਚ ਜਦੋਂ ਮਨੁੱਖ ਦਾ ਛਾਂ ਵਿਚ ਵੀ ਖੜ੍ਹਨਾ ਮੁਸ਼ਕਿਲ ਹੈ, ਉਦੋਂ ਭਿਅੰਕਰ ਗਰਮੀ ਵਿਚ ਇਹ ਤਿੰਨੋ ਵਿਅਕਤੀ ਪਿਛਲੇ 15 ਦਿਨਾਂ ਤੋਂ ਨੰਗੇ ਪੈਰੀਂ ਤਪਦੀ ਦੁਪਹਿਰ 'ਚ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ | ਇੱਥੋਂ ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਵੀਰਪਾਲ ਕੌਰ ਦੇ ਪਤੀ ਕਰਮਜੀਤ ਸਿੰਘ ਅਤੇ ਵਾਰਡ ਨੰਬਰ 15 ਤੋਂ ਉਮੀਦਵਾਰ ਅਮਨਦੀਪ ਕੌਰ ਪਤੀ ਕੌਰ ਸਿੰਘ ਇੱਥੋਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਿੱਧ ਸਮਾਧਾਂ ਵਿਖੇ ਪੂਰਨ ਆਸਥਾ ਰੱਖਦੇ ਹਨ ਅਤੇ ਇਹਨਾਂ ਨੇ ਇਸ ਸਥਾਨ ਦੇ ਬਾਹਰ ਆਪਣੀਆਂ ਜੁੱਤੀਆਂ ਉਤਾਰ ਕੇ ਤਹੱਈਆ ਕੀਤਾ ਹੈ ਕਿ ਜਿੰਨਾਂ ਚਿਰ ਜਿੱਤ ਨਸੀਬ ਨਹੀਂ ਹੁੰਦੀ, ਪੈਰਾਂ 'ਚ ਜੁੱਤੀ ਨਹੀਂ ਪਾਉਣਗੇ | ਇਹਨਾਂ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ ਉਪਰੰਤ ਜੁੱਤੀਆਂ ਉਤਾਰ ਕੇ ਚੋਣ ਪ੍ਰਚਾਰ ਆਰੰਭਿਆ ਹੋਇਆ ਹੈ | ਇਸੇ ਤਰਾਂ ਵਾਰਡ ਨੰਬਰ 3 ਤੋਂ ਕਾਂਗਰਸੀ ਉਮੀਦਵਾਰ ਬੂਟਾ ਸਿੰਘ ਨੇ ਵੀ ਪਹਿਲੇ ਦਿਨ ਤੋਂ ਹੀ ਜੁੱਤੀਆਂ ਉਤਾਰ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਬੂਟਾ ਸਿੰਘ ਦਾ ਕਹਿਣਾ ਹੈ ਕਿ ਉਹ ਵੋਟਰਾਂ ਨਾਲ ਸੰਪਰਕ ਕਰਨ ਦੇ ਨਾਲ ਨਾਲ ਜੁੱਤੀਆਂ ਉਤਾਰ ਕੇ ਭਜਨ ਬੰਦਗੀ ਵੀ ਕਰ ਰਹੇ ਹਨ |

ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਜਗਦੀਪ ਪੂਨੀਆ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿੱਲਤ ਤੋਂ ਕਿਸਾਨ ਚਿੰਤਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।