23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਫ਼ਿਰੋਜ਼ਪੁਰ ਮੰਡਲ ਵਲੋਂ ਈ-ਟੈਂਡਰ ਰਾਹੀਂ ਐੱਸ. ਐੱਲ. ਆਰ. ਲੀਜ਼ਿੰਗ ਇਕਰਾਰਨਾਮਾ ਅਲਾਟ-ਰੇਲਵੇ ਨੂੰ ਮਿਲੇਗਾ 2.34 ਕਰੋੜ ਦਾ ਮਾਲੀਆ

ਅਜੀਤ ਡੈਸਕ 27-05-2026
ਫ਼ਿਰੋਜ਼ਪੁਰ,26 ਮਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰ (ਈ-ਨਿਵਿਦਾ) ਦੇ ਮਾਧਿਅਮ ਰਾਹੀਂ ਟਰੇਨ ਨੰਬਰ 13308 ਗੰਗਾ ਸਤਲੁਜ ਐਕਸਪੈੱ੍ਰਸ ਵਿਚ ਐੱਸ. ਐੱਲ. ਆਰ. ਲੀਜ਼ਿੰਗ ਦਾ ਇਕਰਾਰਨਾਮਾ ਸਫਲਤਾਪੂਰਵਕ ਅਲਾਟ ਕਰ ਦਿੱਤਾ ਗਿਆ ਹੈ | ਇਸ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਸਹੂਲਤਾਂ ਮਿਲਣਗੀਆਂ ਅਤੇ ਰੇਲਵੇ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ | ਇਸ ਇਕਰਾਰਨਾਮੇ ਤੋਂ ਰੇਲਵੇ ਨੂੰ ਲਗਭਗ 2.34 ਕਰੋੜ ਦਾ ਮਾਲੀਆ (ਰਾਜਸਵ) ਪ੍ਰਾਪਤ ਹੋਵੇਗਾ | ਐੱਸ. ਐੱਲ. ਆਰ. ਲੀਜ਼ਿੰਗ ਵਿਵਸਥਾ ਨਾਲ ਰੇਲਵੇ ਨੂੰ ਵਾਧੂ ਆਮਦਨ ਪ੍ਰਾਪਤ ਹੁੰਦੀ ਹੈ ਅਤੇ ਟਰੇਨਾਂ ਵਿਚ ਉਪਲਬਧ ਜਗ੍ਹਾ ਦੀ ਬਿਹਤਰ ਵਰਤੋਂ ਯਕੀਨੀ ਬਣਦੀ ਹੈ | ਇਸ ਦੇ ਨਾਲ ਹੀ ਵਪਾਰੀਆਂ ਨੂੰ ਆਪਣੇ ਸਾਮਾਨ ਨੂੰ ਤੇਜ਼ੀ ਅਤੇ ਸੁਰੱਖਿਅਤ ਤਰੀਕੇ ਨਾਲ ਇਕ ਥਾਂ ਤੋਂ ਦੂਜੀ ਥਾਂ ਭੇਜਣ ਦੀ ਸਹੂਲਤ ਮਿਲਦੀ ਹੈ | ਇਹ ਵਿਵਸਥਾ ਰੇਲਵੇ ਅਤੇ ਵਪਾਰੀ ਦੋਵਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ, ਜਿਸ ਨਾਲ ਸਮੇਂ ਅਤੇ ਲਾਗਤ (ਖ਼ਰਚੇ) ਦੋਵਾਂ ਦੀ ਬੱਚਤ ਹੋ ਰਹੀ ਹੈ | ਈ-ਟੈਂਡਰ ਦੇ ਮਾਧਿਅਮ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਇਕਰਾਰਨਾਮੇ ਅਲਾਟ ਕੀਤੇ ਜਾਣ ਸਦਕਾ ਰੇਲਵੇ ਦੀ ਆਮਦਨ ਵਿਚ ਵਾਧਾ ਹੋ ਰਿਹਾ ਹੈ ਅਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ |
ਪਿਛਲੀ ਖ਼ਬਰ 90 ਸਾਲ ਦੀ ਬਿਮਾਰ ਬਜ਼ੁਰਗ ਮਾਤਾ ਨੂੰ ਵੀ ਮੁਹੱਈਆ ਨਹੀਂ ਹੋਈ ਵ੍ਹੀਲ ਚੇਅਰ ਅਗਲੀ ਖ਼ਬਰ ਜਥੇਬੰਦੀ ਓ.ਬੀ.ਸੀ. ਅਧਿਕਾਰ ਚੇਤਨਾ ਮੰਚ ਪੰਜਾਬ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।