03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

'ਆਪ' ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਸਿੱਧੂ ਨੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਅਜੀਤ ਡੈਸਕ 31-05-2026
ਫ਼ਿਰੋਜ਼ਪੁਰ, 30 ਮਈ (ਕੁਲਬੀਰ ਸਿੰਘ ਸੋਢੀ)-ਬੀਤੇ ਕੁੱਝ ਦਿਨ ਪਹਿਲਾਂ ਨਗਰ ਕੌਂਸਲ ਫ਼ਿਰੋਜ਼ਪੁਰ ਦੇ 33 ਵਾਰਡਾਂ ਦੀਆਂ ਚੋਣਾਂ ਬੜੇ ਸ਼ਾਂਤਮਈ ਮਾਹੌਲ ਵਿਚ ਪਈਆਂ ਸਨ | ਜਿਸ ਵਿਚ ਵਾਰਡ ਨੰਬਰ 18 ਤੋਂ ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਬਣਾ ਕੇ ਮੈਦਾਨ ਵਿਚ ਉਤਾਰਿਆ ਗਿਆ ਸੀ | ਜੋ ਚੋਣ ਨਤੀਜਿਆਂ ਵਿਚ ਕਾਂਗਰਸ ਦੇ ਉਮੀਦਵਾਰ ਅਮਰਜੀਤ ਸਿੰਘ ਨਾਰੰਗ ਤੋਂ ਵੱਡੇ ਫ਼ਰਕ ਨਾਲ ਚੋਣ ਹਾਰ ਗਏ ਸਨ | ਜਿਸ ਦੇ ਚੱਲਦੇ ਲੋਕਾਂ ਵਲੋਂ ਮਿਲੀ ਕਰਾਰ ਹਾਰ ਪਿੱਛੋਂ ਦੁਖੀ ਹੁੰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੀ ਹਾਰ ਦੀ ਜ਼ਿੰਮੇਵਾਰੀ ਖ਼ੁਦ ਲੈਂਦਿਆਂ ਆਪਣੀ ਲੀਗਲ ਸੈੱਲ ਦੇ ਸੂਬਾ ਜੁਆਇੰਟ ਸਕੱਤਰ ਦੀ ਅਹੁਦੇਦਾਰੀ ਅਤੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ | ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਪੁਰਾਣੇ 'ਤੇ ਟਕਸਾਲੀ ਵਰਕਰ ਹਨ |
ਪਿਛਲੀ ਖ਼ਬਰ ਘਰ ਅੰਦਰ ਦਾਖ਼ਲ ਹੋ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਸੀ.ਆਈ.ਏ. ਟੋਹਾਣਾ ਪੁਲਿਸ ਨੇ ਆਨਲਾਈਨ ਆਈ.ਪੀ.ਐਲ. ਮੈਚਾਂ 'ਤੇ ਸੱਟਾ ਲਗਾਉਂਦਾ ਸੱਟੇਬਾਜ਼ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।