05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਨਾਇਆ ਗਿਆ 'ਸਿੱਖਿਆ ਦਾ ਮਹਾਂ ਜਸ਼ਨ'

ਅਜੀਤ ਡੈਸਕ 31-05-2026
ਫ਼ਾਜ਼ਿਲਕਾ, 30 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਅਤੇ ਐੱਸ.ਸੀ.ਈ.ਆਰ.ਟੀ.ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੇ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿਚ 'ਸਿੱਖਿਆ ਦਾ ਮਹਾਂ ਜਸ਼ਨ' ਉਤਸ਼ਾਹ ਨਾਲ ਮਨਾਇਆ ਗਿਆ | ਸਿੱਖਿਆ ਵਿਭਾਗ ਦੀ ਅਪੀਲ 'ਤੇ ਅੱਜ ਰਿਕਾਰਡ ਗਿਣਤੀ ਵਿਚ ਮਾਪਿਆਂ ਨੇ ਸਕੂਲਾਂ 'ਚ ਪਹੁੰਚ ਕੇ ਮੈਗਾ ਪੀ.ਟੀ.ਐੱਮ. ਅਤੇ ਪੇਰੈਂਟਸ ਵਰਕਸ਼ਾਪ ਵਿਚ ਹਿੱਸਾ ਲਿਆ | ਇਸ ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਮਾਪਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੀ ਪੜ੍ਹਾਈ ਨਿਰੰਤਰ ਜਾਰੀ ਰੱਖਣ ਦੇ ਆਸਾਨ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ | ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਪਿ੍ੰਸੀਪਲ ਹਰੀ ਚੰਦ ਕੰਬੋਜ, ਵਾਈਸ ਪਿ੍ੰਸੀਪਲ ਜੋਗਿੰਦਰ ਲਾਲ ਅਤੇ ਸਕੂਲ ਮੀਡੀਆ ਇੰਚਾਰਜ ਲੈਕਚਰਾਰ ਸੰਦੀਪ ਅਨੇਜਾ ਨੇ ਇਸ ਮੈਗਾ ਮਿਲਣੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦਾ ਇਹ ਪ੍ਰੋਗਰਾਮ ਬੇਹੱਦ ਸਫਲ ਰਿਹਾ | ਅੱਜ ਦੇ ਇਸ ਵਿਸ਼ੇਸ਼ ਦਿਨ 'ਤੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚੋਂ ਸਕੂਲ ਪੱਧਰ 'ਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਹਸਤਾਖਰਾਂ ਵਾਲੇ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਵਿਚ 80 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਦੇ ਮਾਪੇ ਅਧਿਆਪਕਾਂ ਨੂੰ ਮਿਲਣ ਪਹੁੰਚੇ | ਇਸ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਬਿਜ਼ਨੈੱਸ ਬਲਾਸਟਰ ਪ੍ਰੋਗਰਾਮ, ਕੈਰੀਅਰ ਗਾਈਡੈਂਸ ਅਤੇ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਵਰਗੇ ਅਹਿਮ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਹਰੀ ਚੰਦ ਕੰਬੋਜ ਨੇ ਕਿਹਾ ਕਿ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਨਾਲ ਹੀ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਮਿਲਦੀ ਹੈ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਵਿਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕਰਨ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਲੈਕਚਰਾਰ ਧਰਮਿੰਦਰ ਗੁਪਤਾ, ਰਾਜੇਸ਼ ਤਨੇਜਾ, ਰਾਕੇਸ਼ ਜੁਨੇਜਾ, ਗੌਰਵ ਕੁਮਾਰ, ਵਿਕਾਸ ਛਾਬੜਾ, ਦਵਿੰਦਰ ਸਿੰਘ ਮਾਨ, ਵਿਜੇ ਗੁਪਤਾ, ਅਜੇ ਗੁਪਤਾ, ਅਸ਼ੋਕ ਧਮੀਜਾ, ਸੁਰਿੰਦਰ ਕੰਬੋਜ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਭਰਪੂਰ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਕੋਟ ਕਰੋੜ ਕਲਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਆਨਲਾਈਨ ਪੋਰਟਲ ਰਾਹੀਂ ਹੋਣ ਬਦਲੀਆਂ, ਸਾਰੇ ਅਧਿਆਪਕਾਂ ਨੂੰ ਮਿਲੇ ਬਦਲੀ ਦਾ ਬਰਾਬਰ ਅਧਿਕਾਰ-ਗੌਰਮਿੰਟ ਟੀਚਰਜ਼ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।