05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਵਿਕਾਸ ਦੇ ਵਾਅਦਿਆਂ 'ਤੇ ਭਾਰਤੀ ਜਨਤਾ ਪਾਰਟੀ ਨੂੰ ਮਿਲਿਆ ਲੋਕਾਂ ਦਾ ਸਮਰਥਨ

ਅਜੀਤ ਡੈਸਕ 31-05-2026
ਫ਼ਿਰੋਜ਼ਪੁਰ, 30 ਮਈ (ਪ. ਪ.)-ਨਗਰ ਕੌਂਸਲ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 7 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜਿੱਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਆਗੂ ਅਨੁਮੀਤ ਹੀਰਾ ਸੋਢੀ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਵਾਦੀ ਸੋਚ ਦੀ ਜਿੱਤ ਹੈ | ਹੀਰਾ ਸੋਢੀ ਨੇ ਕਿਹਾ ਹੈ ਕਿ ਫ਼ਿਰੋਜ਼ਪੁਰ ਦੇ ਵਿਕਾਸ ਲਈ ਕੇਂਦਰ ਸਰਕਾਰ ਵਲੋਂ ਵੱਡੇ ਪੱਧਰ 'ਤੇ ਫ਼ੰਡ ਲਿਆਉਣ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਦਾਅਵਾ ਕੀਤਾ ਕਿ ਲੱਖਾਂ ਨਹੀਂ, ਸਗੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ਹਿਰ ਵਿਚ ਲਿਆਂਦੇ ਜਾਣਗੇ ਤਾਂ ਜੋ ਲੰਬੇ ਸਮੇਂ ਤੋਂ ਅਧੂਰੇ ਪਏ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ | ਚੋਣ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਰਟੀ ਆਗੂਆਂ ਨੇ ਆਉਣ ਵਾਲੇ ਸਮੇਂ ਵਿਚ ਫ਼ਿਰੋਜ਼ਪੁਰ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਦਾ ਭਰੋਸਾ ਦੁਹਰਾਇਆ |
ਪਿਛਲੀ ਖ਼ਬਰ ਨਗਰ ਕੌਂਸਲ ਜਿੱਤ ਮਗਰੋਂ ਵਿਧਾਇਕ ਪਿੰਕੀ ਦਾ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਵਿਕਾਸ ਦੇ ਵਾਅਦਿਆਂ 'ਤੇ ਭਾਰਤੀ ਜਨਤਾ ਪਾਰਟੀ ਨੂੰ ਮਿਲਿਆ ਲੋਕਾਂ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।