16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ-ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 03-06-2026
ਫ਼ਿਰੋਜਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਮੰਗਾਂ ਦੀ ਪੂਰਤੀ ਨੂੰ ਲੈ ਕੇ ਨਰੇਗਾ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਰੋਸ ਕੀਤਾ ਜਾ ਰਿਹਾ ਹੈ | ਕਿਸੇ ਤਰ੍ਹਾਂ ਦੀ ਸੁਣਵਾਈ ਨਾ ਹੁੰਦੀ ਦੇਖਦੇ ਹੋਏ ਨਰੇਗਾ ਕਰਮਚਾਰੀਆਂ ਵਲੋਂ ਕਲਾਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਤਹਿਤ ਬਲਾਕ ਫ਼ਿਰੋਜਪੁਰ ਦੇ ਨਰੇਗਾ ਕਰਮਚਾਰੀਆਂ ਨੇ ਦਫ਼ਤਰ ਬਾਹਰ ਧਰਨਾ ਮਾਰ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ | ਧਰਨੇ ਦੌਰਾਨ ਕਰਮਚਾਰੀਆਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੇ ਨਾਂ ਮੰਗ ਪੱਤਰ ਫ਼ਿਰੋਜ਼ਪੁਰ ਬਲਾਕ ਦੇ ਅਧਿਕਾਰੀ ਨੂੰ ਸੌਂਪਿਆ ਗਿਆ | ਯੂਨੀਅਨ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਦਿੱਤੇ ਇਸ ਪੱਤਰ ਰਾਹੀਂ ਪਿਛਲੇ 17-18 ਸਾਲਾਂ ਤੋਂ ਕੱਚੇ ਤੌਰ 'ਤੇ ਕੰਮ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕੇ ਕਰਨ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਲਗਭਗ 2100 ਨਰੇਗਾ ਮੁਲਾਜ਼ਮ ਸਾਲ 2008-2009 ਤੋਂ ਪੂਰੀ ਪਾਰਦਰਸ਼ਤਾ ਨਾਲ ਭਰਤੀ ਹੋ ਕੇ ਸੇਵਾਵਾਂ ਨਿਭਾ ਰਹੇ ਹਨ | ਮੁਲਾਜ਼ਮਾਂ ਨੇ ਮੰਗ ਕੀਤੀ ਕਿ 23 ਜਨਵਰੀ 2026 ਦੇ ਗਜ਼ਟ ਨੋਟੀਫ਼ਿਕੇਸ਼ਨ ਮੁਤਾਬਿਕ ਉਨ੍ਹਾਂ ਨੂੰ ਤਜਰਬੇ ਦੇ ਆਧਾਰ 'ਤੇ ਪੰਚਾਇਤ ਵਿਕਾਸ ਸਕੱਤਰ ਅਤੇ ਹੋਰ ਖ਼ਾਲੀ ਅਸਾਮੀਆਂ ਵਿਚ ਮਰਜ਼ ਕੀਤਾ ਜਾਵੇ | ਇਸ ਤੋਂ ਇਲਾਵਾ ਪਿਛਲੇ 6 ਤੋਂ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਗੰਭੀਰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ | ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਕੇ ਇਨ੍ਹਾਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ, ਨਹੀਂ ਤਾਂ ਵਿਸ਼ਾਲ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਵੱਡੀ ਸੰਖਿਆ ਵਿਚ ਨਰੇਗਾ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਬੀ.ਐੱਮ.ਬੀ ਵਿਚ ਸਥਾਈ ਮੈਂਬਰੀ ਬਹਾਲ, ਡੀਜ਼ਲ ਪਟਰੋਲ ਦੇ ਮੁੱਲ ਵਿਚ ਕਟੌਤੀ ਅਤੇ ਸਸਤੀਆਂ ਖੇਤੀ ਖਾਦਾਂ ਮੁਹੱਈਆ ਕਰਵਾਉ... ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ 'ਚ ਨਿੱਤਰੀ ਡੀ.ਟੀ.ਐਫ. ਫ਼ਿਰੋਜ਼ਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।