16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰੂ ਨਾਨਕ ਲਾਅ ਕਾਲਜ 'ਚ ਦਾਖ਼ਲਾ ਪ੍ਰਕਿਰਿਆ ਸ਼ੁਰੂ

ਅਜੀਤ ਡੈਸਕ 03-06-2026
ਫ਼ਿਰੋਜ਼ਪੁਰ, 2 ਮਈ (ਦਵਿੰਦਰ ਪਾਲ ਸਿੰਘ)-ਸਿੱਖਿਆ ਦੇ ਖੇਤਰ ਦੀ ਮਾਣਮੱਤੀ ਸੰਸਥਾ ਗੁਰੂ ਨਾਨਕ ਲਾਅ ਕਾਲਜ ਸਾਈਆਂਵਾਲਾ ਪਿਛਲੇ ਲੰਮੇ ਸਮੇਂ ਤੋਂ ਸਰਹੱਦੀ ਇਲਾਕੇ ਦੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ, 'ਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਧਾਨ ਅਸੀਸਪ੍ਰੀਤ ਸਿੰਘ ਸਾਈਆਂਵਾਲਾ ਨੇ ਦੱਸਿਆ ਕਿ ਜੋ ਵਿਦਿਆਰਥੀ ਕਾਨੂੰਨ ਦੇ ਖੇਤਰ ਵਿਚ ਆਪਣਾ ਕੈਰੀਅਰ ਬਣਾਉਣਾ ਚਾਹੁੰਦੇ ਹਨ, ਉਹ ਦਾਖਲਾ ਲੈ ਸਕਦੇ ਹਨ |
ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਕਈ ਲਾਅ ਕਾਲਜ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਚੰਗੀ ਅਤੇ ਮਿਆਰੀ ਕਾਨੂੰਨੀ ਸਿੱਖਿਆ ਦੇਣ ਲਈ ਇਹ ਕਾਲਜ ਹਮੇਸ਼ਾ ਵਚਨਬੱਧ ਹੈ | ਵਿਦਿਆਰਥੀ ਇੱਥੇ ਦਾਖਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਅਜ਼ਵਰ ਖ਼ਾਨ ਨੇ ਦੱਸਿਆ ਕਿ ਗੁਰੂ ਨਾਨਕ ਲਾਅ ਕਾਲਜ ਵਿਚ ਦੋ ਕੋਰਸ ਚੱਲ ਰਹੇ ਹਨ | ਪੰਜ ਸਾਲਾ ਬੀ.ਏ, ਐੱਲ.ਐੱਲ.ਬੀ ਅਤੇ ਤਿੰਨ ਸਾਲਾ ਐੱਲ.ਐੱਲ.ਬੀ ਕੋਰਸਾਂ ਵਿਚ ਦਾਖ਼ਲੇ ਸਰਕਾਰ ਦੇ ਪੋਰਟਲ ਰਾਹੀਂ ਕੀਤੇ ਜਾਂਦੇ ਹਨ | ਰਜਿਸਟਰੇਸ਼ਨ ਦੀ ਆਖ਼ਰੀ 30 ਜੂਨ 2026 ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪੋਰਟਲ 'ਤੇ ਆਪਣੀ ਰਜਿਸਟਰੇਸ਼ਨ ਯਕੀਨੀ ਬਣਾਉਣ | ਡਾ. ਖ਼ਾਨ ਨੇ ਇਹ ਵੀ ਦੱਸਿਆ ਕਿ ਗੁਰੂ ਨਾਨਕ ਲਾਅ ਕਾਲਜ ਵਿਚ ਰਜਿਸਟਰੇਸ਼ਨ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਕਈ ਵਿਦਿਆਰਥੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ | ਅੰਤ ਵਿਚ ਕਾਲਜ ਦੇ ਪ੍ਰਧਾਨ ਅਸੀਸਪ੍ਰੀਤ ਸਿੰਘ ਅਤੇ ਪਿ੍ੰਸੀਪਲ ਡਾ. ਖ਼ਾਨ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਇੰਟਰਨੈਸ਼ਨਲ ਸਰਵ ਕੰਬੋਜ ਮਹਾਂਸਭਾ ਨੇ ਕੀਤੀ ਮਾਸਟਰ ਜਗਦੀਪ ਕੰਬੋਜ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਭਵਨ ਯਾਦਗਾਰ ਕਮੇਟੀ ਨੇ ਸਨਮਾਨਿਤ ਕੀਤੇ 6 ਕੰਬੋਜ ਕੌਂਸਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।