15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਸ਼ੇ ਦੀ ਹਾਲਤ 'ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਅਜੀਤ ਡੈਸਕ 07-06-2026
ਫ਼ਾਜ਼ਿਲਕਾ, 6 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਜਾ ਰਹੀ ਸੀ ਤਾਂ ਨਵਾਂ ਸਲੇਮਸ਼ਾਹ ਸੇਮ-ਨਾਲੇ ਕੋਲ ਪਹੁੰਚਣ 'ਤੇ ਟੀਨੂ ਪੁੱਤਰ ਮਨਜੀਤ ਕੁਮਾਰ ਵਾਸੀ ਕਰਨੀ ਖੇੜਾ ਅਤੇ ਗੁਰਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਵਾਂ ਸਲੇਮਸ਼ਾਹ ਨਸ਼ੇ ਦੀ ਹਾਲਤ ਵਿਚ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ ਅਤੇ ਰਿਪੋਰਟ ਪਾਜੀਟਿਵ ਆਉਣ 'ਤੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।