03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਅਸ਼ੋਕ ਕੰਬੋਜ ਸੇਖੜਾ ਗੁਰੂਹਰਸਹਾਏ ਤੋਂ ਅਕਾਲੀ ਦਲ ਬੀ.ਸੀ. ਵਿੰਗ ਪ੍ਰਧਾਨ ਨਿਯੁਕਤ

ਅਜੀਤ ਡੈਸਕ 13-06-2026
ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ 'ਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਲਕਾ ਗੁਰੂਹਰਸਹਾਏ ਤੋਂ ਪਿੰਡ ਸੇਖੜਾ ਦੇ ਸਾਬਕਾ ਸਰਪੰਚ ਅਸ਼ੋਕ ਕੰਬੋਜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਹਲਕਾ ਗੁਰੂਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਸਾਬਕਾ ਸਰਪੰਚ ਅਸ਼ੋਕ ਕੰਬੋਜ ਸੇਖੜਾ ਅਕਾਲੀ ਦਲ ਦੇ ਟਕਸਾਲੀ ਨੌਜਵਾਨ ਆਗੂ ਹਨ ਜੋ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ | ਅਸ਼ੋਕ ਕੁਮਾਰ ਕੰਬੋਜ ਦੀ ਨਿਯੁਕਤੀ ਤੇ ਸਵਾਗਤ ਕਰਦਿਆਂ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਅਸ਼ੋਕ ਕੰਬੋਜ ਅਕਾਲੀ ਦਲ ਪ੍ਰਤੀ ਪਹਿਲਾਂ ਨਾਲੋਂ ਵੀ ਵੱਧ ਚੜ ਕੇ ਸੇਵਾਵਾਂ ਨੂੰ ਨਿਭਾਉਣਗੇ ਅਤੇ ਉਹ ਬੀ.ਸੀ ਵਰਗ ਦੀਆਂ ਮੰਗਾਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨਗੇ | ਅਸ਼ੋਕ ਕੁਮਾਰ ਕੰਬੋਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਰਦੇਵ ਸਿੰਘ ਨੋਨੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਬਣਦੇ ਫ਼ਰਜ਼ਾਂ ਤਹਿਤ ਨਿਭਾਇਆ ਜਾਵੇਗਾ | ਉਹਨਾਂ ਦੀ ਨਿਯੁਕਤੀ ਦਾ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ ਹੈ |
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਚੁੱਘਾ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹਰਬੰਸ ਸਿੰਘ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।