02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੇਂਦਰ ਸਰਕਾਰ ਵਲੋਂ ਨਾਦਰਸ਼ਾਹੀ ਫੁਰਮਾਨ ਹੈ 200 ਲੀਟਰ ਪ੍ਰਤੀ ਦਿਨ ਤੋਂ ਵੱਧ ਨਹੀਂ ਮਿਲੇਗਾ ਡੀਜ਼ਲ-ਪੀਰ ਮੁਹੰਮਦ

ਅਜੀਤ ਡੈਸਕ 13-06-2026
ਮੱਖੂ, 12 ਜੂਨ (ਸੰਧੂ)-ਝੋਨੇ ਦਾ ਸੀਜ਼ਨ ਚੱਲ ਰਿਹਾ ਅਤੇ ਕਿਸਾਨ ਨੂੰ ਡੀਜ਼ਲ ਦੀ ਸਖ਼ਤ ਜ਼ਰੂਰਤ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ ਕਿ 200 ਲੀਟਰ ਪ੍ਰਤੀ ਦਿਨ ਤੋਂ ਵੱਧ ਡੀਜ਼ਲ ਨਹੀਂ ਦਿੱਤਾ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਵੇਗਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਲਈ ਖੁੱਲ੍ਹਾ ਤੇਲ ਦਿੱਤਾ ਜਾਵੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਤੇਲ ਦੀ ਸਪਲਾਈ ਚਾਲੂ ਰੱਖੀ ਜਾਵੇ ਤਾਂ ਜੋ ਝੋਨਾ ਲਾਉਣ ਸਮੇਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਇਸ ਤੋਂ ਬਾਹਰ ਰੱਖਿਆ ਜਾਵੇ ਨਹੀਂ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ |
ਪਿਛਲੀ ਖ਼ਬਰ ਸਿਹਤ ਵਿਭਾਗ ਅਤੇ ਨਗਰ ਕੌਂਸਲ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਕੀਤੀ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।