02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਬੱਸ ਰਵਾਨਾ

ਅਜੀਤ ਡੈਸਕ 13-06-2026
ਜ਼ੀਰਾ, 12 ਜੂਨ (ਹਰਜੀਤ ਸਿੰਘ ਗਿੱਲ)-ਅੱਜ ਹਲਕਾ ਜ਼ੀਰਾ ਦੇ ਪਿੰਡ ਨੀਲੇਵਾਲਾ ਅਤੇ ਕੱਸੋਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਨੀਲੇਵਾਲਾ ਦੇ ਸਰਪੰਚ ਇਕਬਾਲ ਸਿੰਘ ਖੋਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਨੀਲੇਵਾਲਾ ਅਤੇ ਕੱਸੋਆਣਾ ਦੀ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ | ਇਸ ਮੌਕੇ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ ਗਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ, ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ ਅਤੇ ਇਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਰਹੇ ਹਨ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਰਾਮਦਾਇਕ ਬੱਸਾਂ, ਰਹਿਣ-ਸਹਿਣ ਦੀ ਵਧੀਆ ਵਿਵਸਥਾ, ਭੋਜਨ,ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਤੋਂ ਇਲਾਵਾ ਅਤੇ ਹੋਰ ਇਤਿਹਾਸਕ ਅਤੇ ਅਹਿਮ ਸਥਾਨਾਂ ਜਿਵੇਂ ਕਿ ਜਲਿ੍ਹਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵੀ ਜਾਣਗੇ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਕੇਂਦਰਿਤ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਸ ਮੌਕੇ ਇਲਾਕੇ ਦੀ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਖੇਤ ਬਚਾਓ ਅਭਿਆਨ ਤਹਿਤ ਪਿੰਡ ਰਹੀਮੇ ਕੇ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਰੇਸ਼ਮ ਸਿੰਘ ਭੁੱਲਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।