02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਅਹਿਮ ਬੈਠਕ

ਅਜੀਤ ਡੈਸਕ 13-06-2026
ਫ਼ਿਰੋਜ਼ਪੁਰ, 12 ਜੂਨ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਹੋਈ | ਜਿਸ ਦੌਰਾਨ ਕਿਸਾਨੀ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਪੂਰੇ ਜ਼ੋਰਾਂ 'ਤੇ ਹੈ ਅਤੇ ਬਿਜਲੀ ਸਪਲਾਈ ਕਰਕੇ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵਿਸ਼ੇਸ਼ ਯਤਨ ਕਰੇ ਤਾਂ ਕਿ ਧਰਤੀ ਦੇ ਹੇਠਲੇ ਪਾਣੀ ਦੀ ਬੱਚਤ ਨੂੰ ਬਰਕਰਾਰ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਲਗਾਉਣ ਵਾਸਤੇ ਘੱਟੋ ਘੱਟ ਅੱਠ ਘੰਟੇ ਬਿਜਲੀ ਦਿੱਤੀ ਜਾਵੇ ਅਤੇ ਬਿਜਲੀ ਬੋਰਡ ਵੀ.ਡੀ.ਐੱਸ ਸਕੀਮ ਤਹਿਤ ਮੋਟਰਾਂ ਦਾ ਲੋਡ ਵਧਾਉਣ ਦੀ ਕਿਸਾਨਾਂ ਨੂੰ ਆਗਿਆ ਦਿੱਤੀ ਜਾਵੇ | ਇਸ ਮੌਕੇ ਜੋਗਾ ਸਿੰਘ ਖਹਿਰਾ ਜ਼ਿਲ੍ਹਾ ਕਮੇਟੀ ਮੈਂਬਰ, ਗੁਰਮੇਲ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਜਰਨੈਲ ਸਿੰਘ, ਬਲਦੇਵ ਸਿੰਘ, ਨਸੀਬ ਸਿੰਘ ਖਹਿਰਾ, ਰਾਣਾ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ ਸੋਢੇਵਾਲ, ਕੋਮਲਪ੍ਰੀਤ ਸਿੰਘ, ਜੋਗਿੰਦਰ ਸਿੰਘ, ਤਰਲੋਕ ਸਿੰਘ,ਅਵਤਾਰ ਸਿੰਘ ਮਠਾੜੂ, ਰੇਸ਼ਮ ਸਿੰਘ ਸਤੀਏ ਵਾਲਾ, ਅਮਨਪ੍ਰੀਤ ਸਿੰਘ ਸਤੀਏ ਵਾਲਾ, ਰਾਣਾ ਸਤੀਏ ਵਾਲਾ, ਰਣਜੀਤ ਸਿੰਘ ਅਤੇ ਗੁਰਮੀਤ ਸਿੰਘ ਸਤੀਏ ਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵਨਿਯੁਕਤ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਸਿੰਘ ਨੇ ਵਿਧਾਇਕ ਦਹੀਆ ਅਤੇ ਭੁੱਲਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦੀ 'ਅਸੀਸ ਸਕਾਲਰਸ਼ਿਪ' ਵਿਦਿਆਰਥੀਆਂ ਲਈ ਬਣੀ ਵਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।