13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕਿਲ੍ਹੇ ਵਾਲਾ ਚੌਕ ਤੋਂ 5 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 14-06-2026
ਫਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)-ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੁਖ਼ਬਰੀ ਦੇ ਆਧਾਰ 'ਤੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮਿਲੀ ਮੁਖ਼ਬਰੀ ਦੇ ਆਧਾਰ 'ਤੇ ਲਵ ਪੁੱਤਰ ਸੁੱਖਾ ਵਾਸੀ ਬਸਤੀ ਸ਼ੇਖ਼ਾਂ ਵਾਲੀ, ਫ਼ਿਰੋਜ਼ਪੁਰ ਸ਼ਹਿਰ ਨੂੰ ਕਿਲੇ ਵਾਲਾ ਚੌਕ, ਫ਼ਿਰੋਜ਼ਪੁਰ ਤੋਂ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਦੋਸ਼ੀ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ ਤਹਿਤ (ਨਾਨ-ਕਮਰਸ਼ੀਅਲ) ਮੁਕੱਦਮਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਸੰਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦੀਪ ਸਿੱਧੂ ਮੈਮੋਰੀਅਲ ਟਰੱਸਟ ਵਲੋਂ ਅੱਖਾਂ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।