14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਵਿਧਾਇਕ ਰਣਬੀਰ ਭੁੱਲਰ ਨੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਅਜੀਤ ਡੈਸਕ 14-06-2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੂਬਾ ਸਰਕਾਰ ਵਚਨਬੱਧ- ਭੁੱਲਰ
ਫ਼ਿਰੋਜ਼ਪੁਰ, 13 ਜੂਨ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਇਲਾਕੇ ਦੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜ਼ੂਦ ਰਹੇ | ਮੀਟਿੰਗ ਦੌਰਾਨ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੇ ਹਿਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ | ਇਸ ਮੌਕੇ ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟਰੈਫ਼ਿਕ ਪ੍ਰਬੰਧਨ, ਸੁਰੱਖਿਆ ਪ੍ਰਬੰਧਾਂ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਨੌਤੀਆਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਵਪਾਰ ਮੰਡਲ, ਡੀ.ਐੱਸ.ਪੀ, ਨਾਇਬ ਤਹਿਸੀਲਦਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਦੀ ਹੋਈ ਅਹਿਮ ਬੈਠਕ ਅਗਲੀ ਖ਼ਬਰ ਰੋਗ ਨਿਵਾਰਨ ਜ਼ੀਰਾ ਵਿਖੇ ਸਾਈਕਲਾਂ 'ਤੇ ਪਹੁੰਚੀਆਂ ਸਮਾਜ ਸੇਵੀ ਸ਼ਖ਼ਸੀਅਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।