26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਿੰਡ ਕਮਾਲਗੜ੍ਹ ਵਿਖੇ ਅਣਪਛਾਤਿਆਂ ਵਲ਼ੋਂ ਘਰ ਦੇ ਬਾਹਰ ਫਾਇਰਿੰਗ-ਪਿੰਡ ’ਚ ਦਹਿਸ਼ਤ ਦਾ ਮਾਹੌਲ

ਅਜੀਤ ਡੈਸਕ 15-06-2026

 ਜੀਰਾ, 14 ਜੂਨ (ਪ੍ਰਤਾਪ ਸਿੰਘ ਜੀਰਾ)-ਜ਼ੀਰਾ ਨਜ਼ਦੀਕ ਪਿੰਡ ਕਮਾਲਗੜ੍ਹ ਵਿਖੇ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਆਕਤੀਆਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ ਵਿਚ ਹੜਕੰਪ ਮੱਚ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਦੇ ਬਾਹਰ ਅਤੇ ਦਰਵਾਜ਼ਿਆਂ ‘ਤੇ ਗੋਲੀਆਂ ਦੇ ਨਿਸ਼ਾਨ ਸਾਫ਼ ਦੇਖੇ ਜਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵਾਨ ਸਿੰਘ ਨੇ ਦੱਸਿਆ ਕੀ ਉਹ ਰਾਤ ਨੂੰ ਆਪਣੇ ਘਰ ਵਿਚ ਬੈਠੇ ਹੋਏ ਸਨ ਕਿ ਰਾਤ 8 ਵਜੇ ਦੇ ਕਰੀਬ ਅਚਾਨਕ ਘਰ ਦੇ ਬਾਹਰੋਂ ਗੋਲਾਬਾਰੀ ਦੀਆਂ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਗਈਆਂ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੇ ਮੁੱਖ ਗੇਟ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮੌਕੇ ਗੱਲਬਾਤ ਕਰਦਿਆਂ ਭਗਵਾਨ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੇ ਸਹੁਰਿਆਂ ਘਰ ਰਹਿ ਰਿਹਾ ਹੈ, ਕਿਉਂਕਿ ਉਸ ਦਾ ਇਕ ਸਾਲਾ ਪਿਛਲੇ ਲੰਮੇ ਸਮੇਂ ਤੋਂ ਕੈਨੇਡਾ ਵਿਚ ਰਹਿੰਦਾ ਹੈ। ਜਿਸ ’ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਅਣਬਣ ਚੱਲ ਰਹੀ ਸੀ, ਜਿਸ ਦੇ ਚਲਦਿਆਂ ਮੇਰੇ ਸਾਲੇ ਵਲੋਂ ਮੈਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ ਧਮਕੀਆਂ ਦੇ ਰਿਹਾ ਸੀ ਕਿ ਤੂੰ ਘਰ ਛੱਡ ਕੇ ਚਲੇ ਜਾ ਨਹੀਂ ਤਾਂ ਮੈਂ ਤੈਨੂੰ ਜਾਨੋ ਮਾਰ ਦਿਆਂਗਾ। ਭਗਵਾਨ ਸਿੰਘ ਨੇ ਦੱਸਿਆ ਕਿ ਇਹ ਕਾਰਾ ਉਸ ਦੇ ਸਾਲੇ ਦਾ ਹੋ ਸਕਦਾ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਜਸਪਾਲ ਸਿੰਘ ਢਿੱਲੋ ਡੀ.ਐਸ.ਪੀ ਜੀਰਾ ਅਤੇ ਐੱਸ.ਐੱਚ.ਓ ਗੁਰਿੰਦਰਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਅਤੇ ਆਸ-ਪਾਸ ਦੇ ਰਸਤਿਆਂ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪਿੰਡ ਕਮਾਲਗੜ੍ਹ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਵਿਚ ਭਾਰੀ ਡਰ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਅਜਿਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਈ ਜਾਵੇ।

ਪਿਛਲੀ ਖ਼ਬਰ ਸਿਹਤ ਵਿਭਾਗ ਦੇ ਸਾਂਝੇ ਮੁਲਾਜ਼ਮ ਮੰਚ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ਾਂ ’ਚ ਮੋਹਰੀ ਰੋਲ ਨਿਭਾਉਣਗੇ ਸਿਹਤ ਕਾਮੇ- ਮੰਗਵਾਲ... ਅਗਲੀ ਖ਼ਬਰ ਹਰਿਆਣਾ ਵਿਚ ਹਰ ਨਾਗਰਿਕ ਤੱਕ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ-ਆਰਤੀ ਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।