25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਆਦਰਸ਼ ਸਕੂਲਾਂ ਦੇ ਸਟਾਫ਼ ਦੀਆਂ ਤਨਖ਼ਾਹਾਂ ਦਾ ਮਸਲਾ ਇਕ ਹਫ਼ਤੇ ਵਿਚ ਹੱਲ ਕਰਨ ਦਾ ਭਰੋਸਾ

ਅਜੀਤ ਡੈਸਕ 15-06-2026

ਚਾਉਕੇ ਦੇ ਬਰਖ਼ਾਸਤ ਕਰਮਚਾਰੀਆਂ ਦੇ ਮਾਮਲੇ ਦੀ ਜਾਂਚ ਦੇ ਹੁਕਮ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)-ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਦੇ ਕਨਵੀਨਰਾਂ ਦੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਨਿਗੂਣੀਆਂ ਤਨਖ਼ਾਹਾਂ, ਸੇਵਾ ਸੁਰੱਖਿਆ ਅਤੇ ਹੋਰ ਲੰਬਿਤ ਮੰਗਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਕਨਵੀਨਰਾਂ ਅਮਨਦੀਪ ਸ਼ਾਸਤਰੀ, ਅਮਰਜੋਤ ਜੋਸ਼ੀ, ਸਲੀਮ ਮੁਹੰਮਦ, ਨਛੱਤਰ ਸਿੰਘ, ਮੱਖਣ ਸਿੰਘ ਬੀਰ, ਬਲਵਿੰਦਰ ਸਿੰਘ ਚਾਉਕੇ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਦਰਸ਼ ਸਕੂਲਾਂ ਦੇ ਸਟਾਫ਼ ਦੀਆਂ ਤਨਖ਼ਾਹਾਂ ਨਾਲ ਸਬੰਧਿਤ ਮਸਲੇ ਦਾ ਇਕ ਹਫ਼ਤੇ ਦੇ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਕਨਵੀਨਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਦਰਸ਼ ਸਕੂਲ ਚਾਉਕੇ ਦੇ ਬਰਖ਼ਾਸਤ ਕੀਤੇ ਗਏ ਕਰਮਚਾਰੀਆਂ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ, ਜਿਸ ‘ਤੇ ਵਿੱਤ ਮੰਤਰੀ ਨੇ ਡੀ.ਪੀ.ਆਈ. ਸੈਕੰਡਰੀ ਸਿੱਖਿਆ ਨੂੰ ਜਾਂਚ ਦੇ ਹੁਕਮ ਜਾਰੀ ਕਰਦਿਆਂ ਮਾਮਲੇ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲਾਂ ਦਾ ਸਟਾਫ਼ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ ਅਤੇ ਹੁਣ ਸਰਕਾਰ ਵਲੋਂ ਦਿੱਤੇ ਭਰੋਸੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਤਨਖ਼ਾਹਾਂ ਸਬੰਧੀ ਮਸਲੇ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਆਦਰਸ਼ ਸਕੂਲ ਐਸੋਸੀਏਸ਼ਨ ਪੰਜਾਬ ਆਗਾਮੀ ਦਿਨਾਂ ਵਿਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦੀ ਹੋਵੇਗੀ।

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਮੋਗਾ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ’ਤੇ ਮੁਕੰਮਲ ਲਕੀਰ ਫੇਰੇ-ਭਾਕਿਯੂ ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।