13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅਜੀਤ ਡੈਸਕ 19-06-2026
ਮੱਖੂ, 18 ਜੂਨ (ਵਰਿੰਦਰ ਮਨਚੰਦਾ)-ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸਿੰਘ ਸਭਾ ਮੱਖੂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ’ਚ ਇਲਾਕੇ ਭਰ ਤੋਂ ਆਈਆਂ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ। ਇਸ ਸੰਬੰਧ ’ਚ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ। ਉਪਰੰਤ ਗ੍ਰੰਥੀ ਸਿੰਘ ਬਾਬਾ ਬਲਜੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਦਿਆਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਅਤੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਸਮਾਗਮ ਸਮਾਪਤੀ ’ਤੇ ਜਿੱਥੇ ਸੰਗਤਾਂ ’ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਉਥੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਕਾਲੜਾ, ਦਰਸ਼ਨ ਸਿੰਘ ਕਟਾਰੀਆ ਜ਼ਿਲ੍ਹਾ ਸਿੱਖਿਆ ਅਫ਼ਸਰ, ਜਸਬੀਰ ਸਿੰਘ ਕਿੰਡਰਗਾਰਟਨ, ਬਲਵਿੰਦਰ ਸਿੰਘ ਆੜ੍ਹਤੀ, ਗੁਰਨਾਮ ਸਿੰਘ ਸੇਵਾਦਾਰ, ਸੁਖਮਨੀ ਸੁਸਾਈਟੀ ਦੀਆਂ ਬੀਬੀਆਂ ਵਲੋਂ ਲੰਗਰ ਦੀ ਸੇਵਾ ਨਿਭਾਈ ਗਈ।
ਪਿਛਲੀ ਖ਼ਬਰ ਚਾਰੇ ਦੀ ਘਾਟ ਕਾਰਨ ਚਰਵਾਹਿਆਂ ਨੂੰ ਆਪਣੇ ਵੱਗ ਲੈ ਕੇ ਰਾਜਸਥਾਨ ਤੋਂ ਆਉਣਾ ਪੈਂਦਾ ਹੈ ਪੰਜਾਬ ਗੁਜਾਰੇ ਲਈ ਸੈਂਕੜੇ ਮੀਲਾਂ... ਅਗਲੀ ਖ਼ਬਰ ਪ੍ਰਭਾਤ ਫੇਰੀ ਦੌਰਾਨ ਸ਼ਰਧਾਲੂਆਂ ਨੇ ਭਜਨਾਂ ਦਾ ਕੀਤਾ ਗੁਣਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।