10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਆਪ ਨੇ ਅਬੋਹਰ ’ਚ ਭਾਜਪਾ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ * ਮੁੱਖ ਮੰਤਰੀ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ-ਗੋਲਡੀ ਕੰਬੋਜ, ਸਵਨਾ, ਨਾਰੰਗ

ਅਜੀਤ ਡੈਸਕ 21-06-2026
ਅਬੋਹਰ, 20 ਜੂਨ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਸਥਾਨਕ ਰਿਹਾਇਸ਼ ਨੇੜੇ ਭਾਜਪਾ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ ਗਿਆ। ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਅਬੋਹਰ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਭਾਜਪਾ ਅਤੇ ਹੋਰ ਪਾਰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਸਾਜ਼ਿਸ਼ਾਂ ਰਚ ਕੇ ਉਨ੍ਹਾਂ ਦਾ ਅਕਸ ਖ਼ਰਾਬ ਕਰਨਾ ਚਾਹੁੰਦੀਆਂ ਹਨ। ਪਰ ਝੂਠੀਆਂ ਸਾਜ਼ਿਸ਼ਾਂ ਰਚ ਕੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੁੱਝ ਨਹੀਂ ਵਿਗਾੜ ਸਕਦੀਆਂ। ਆਮ ਆਦਮੀ ਪਾਰਟੀ ਨੇ ਬੀਤੇ ਸਾਢੇ ਚਾਰ ਸਾਲ ਦੌਰਾਨ ਸੂਬੇ ’ਚ ਇੰਨੇ ਕੰਮ ਕੀਤੇ ਹਨ ਕਿ ਦੂਜੀਆਂ ਸਿਆਸੀ ਪਾਰਟੀਆਂ ਨੂੰ ਇਹ ਚੰਗੇ ਨਹੀਂ ਲੱਗਦੇ। ਆਮ ਆਦਮੀ ਪਾਰਟੀ ਆਪਣੇ ਕੰਮਾਂ ਦੇ ਦਮ ’ਤੇ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਫਿਰ ਤੋਂ ਸਰਕਾਰ ਬਣਾਏਗੀ। ਇਸ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਕੋਠੀ ਦੇ ਗੇਟ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸੀਨੀਅਰ ਆਗੂ ਸਿਮਰਜੀਤ ਸਿੰਘ ਰੁਕਨਪੁਰਾ, ਵਕੀਲ ਹਰਪ੍ਰੀਤ ਸਿੰਘ, ਰਾਜਿੰਦਰ ਕੰਬੋਜ, ਸੁਰਜੀਤ ਸਿੰਘ ਜੀਤ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ’ਚ ਹਲਕੇ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ *ਕਿਹਾ, ਵਪਾਰੀਆਂ ਦੀਆਂ... ਅਗਲੀ ਖ਼ਬਰ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਦੇਣ ਲਈ ਸੀ.ਆਰ.ਐਮ., ਸਮੈਮ ਅਤੇ ਸੀ.ਡੀ.ਪੀ. ਸਕੀਮਾਂ ਦਾ ਕੱਢਿਆ ਡਰਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।