10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜ਼ਮੀਨੀ ਵਿਵਾਦ ਨੇ ਗੰਭੀਰ ਰੂਪ ਧਾਰਿਆ, ਕਿਸਾਨ ਵਲੋਂ ਲਾਇਆ ਝੋਨਾ ਆੜ੍ਹਤੀ ਨੇ ਵਾਹਿਆ ਕਿਸਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਅਜੀਤ ਡੈਸਕ 21-06-2026
ਮਮਦੋਟ, 20 ਜੂਨ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਦੇ ਪਿੰਡ ਨਿਆਜੀਆਂ ਵਿਖੇ ਕਿਸਾਨ ਅਤੇ ਆੜ੍ਹਤੀ ਦੇ ਜ਼ਮੀਨੀ ਵਿਵਾਦ ਨੇ ਅੱਜ ਉਸ ਵਕਤ ਗੰਭੀਰ ਰੂਪ ਧਾਰ ਲਿਆ, ਜਦੋਂ ਕਿਸਾਨ ਵਲੋਂ ਆਪਣੀ ਜ਼ਮੀਨ ਤੇ ਲਾਇਆ ਗਿਆ ਝੋਨਾ ਆੜ੍ਹਤੀ ਦੁਆਰਾ ਵਾਹ ਦਿੱਤਾ ਗਿਆ ਅਤੇ ਇਸ ਦੌਰਾਨ ਸਦਮੇ ਵਿਚ ਆਉਂਦਿਆਂ ਕਿਸਾਨ ਨੇ ਜਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਬਾਬਤ ਕਿਸਾਨ ਦੇ ਲੜਕੇ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਟਿੱਬੀ ਕਲਾਂ ਦੇ ਇਕ ਆੜ੍ਹਤੀ ਨੇ ਕਥਿਤ ਤੌਰ ‘ਤੇ ਧੋਖੇ ਨਾਲ ਕਾਗਜ਼ਾਤ ਦਸਤਖਤ ਕਰਵਾ ਕੇ ਉਨ੍ਹਾਂ ਦੀ ਜ਼ਮੀਨ 4 ਕਿੱਲੇ ਜ਼ਮੀਨ ਆਪਣੇ ਨਾਮ ਕਰਵਾ ਲਈ ਸੀ। ਜਿਸ ਦੇ ਕਬਜ਼ੇ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਆੜ੍ਹਤੀ ਵਲੋਂ ਪਹਿਲਾਂ ਵੀ ਕਈ ਵਾਰ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੀੜਤ ਧਿਰ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਕਤ ਆੜ੍ਹਤੀ ਦੁਆਰਾ ਉਸ ਵਲੋਂ ਆਪਣੀ ਜ਼ਮੀਨ ‘ਤੇ ਬੀਜੀ ਗਈ ਝੋਨੇ ਦੀ ਫਸਲ ਟਰੈਕਟਰ ਅਤੇ ਸਾਥੀਆਂ ਦੀ ਮਦਦ ਨਾਲ ਵਾਹ ਦਿੱਤੀ ਗਈ ਅਤੇ ਇਸ ਸਦਮੇ ਨੂੰ ਨਾ-ਸਹਾਰਦੇ ਹੋਏ ਕਿਸਾਨ ਕਸ਼ਮੀਰ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਜਿਸ ਦੀ ਹਾਲਤ ਵਿਗੜਨ ਤੇ ਉਸ ਨੂੰ ਸਿਵਲ ਹਸਪਤਾਲ ਮਮਦੋਟ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਫ਼ਿਰੋਜ਼ਪੁਰ ਹਸਪਤਾਲ ਭੇਜ ਦਿੱਤਾ। ਮਮਦੋਟ ਪੁਲਿਸ ਦੁਆਰਾ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਤੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ 22 ਜੂਨ ਨੂੰ ਲੱਗੇਗਾ ਮੁਫ਼ਤ ਸਪਾਇਰੋਮੈਟਰੀ ਕੈਂਪ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ’ਚ ਹਲਕੇ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ *ਕਿਹਾ, ਵਪਾਰੀਆਂ ਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।