10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਅਮਨਦੀਪ ਹਸਪਤਾਲ ਤੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ 22 ਜੂਨ ਨੂੰ ਲੱਗੇਗਾ ਮੁਫ਼ਤ ਸਪਾਇਰੋਮੈਟਰੀ ਕੈਂਪ

ਅਜੀਤ ਡੈਸਕ 21-06-2026
ਫ਼ਿਰੋਜ਼ਪੁਰ,20 ਜੂਨ (ਕੁਲਬੀਰ ਸਿੰਘ ਸੋਢੀ)-ਲੋਕਾਂ ਨੂੰ ਸਾਹ ਸਬੰਧੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦਾ ਸਮੇਂ ਸਿਰ ਪਤਾ ਲਗਾਉਣ ਦੇ ਉਦੇਸ਼ ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹਸਪਤਾਲਾਂ ਦੀ ਭਾਈਵਾਲੀ ਅਤੇ ਸ਼ਿਵ ਸ਼ੰਕਰ ਰਾਮ ਲੀਲਾ ਕਮੇਟੀ ਦੇ ਸਹਿਯੋਗ ਨਾਲ 22 ਜੂਨ ਨੂੰ ਮੁਫ਼ਤ ਸਪਾਇਰੋਮੈਟਰੀ ਕੈਂਪ ਲਗਾਇਆ ਜਾ ਰਿਹਾ ਹੈ। ਜੋ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਕੈਂਪ ਦੌਰਾਨ ਸਪਾਇਰੋਮੈਟਰੀ ਰਾਹੀਂ ਫੇਫੜਿਆਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਇਹ ਇਕ ਸੌਖਾ ਅਤੇ ਬਿਨਾਂ ਦਰਦ ਵਾਲਾ ਟੈੱਸਟ ਹੈ, ਜਿਸ ਦੀ ਮਦਦ ਨਾਲ ਅਸਥਮਾ (ਦਮਾ), ਸੀ.�.ਪੀ.ਡੀ ਅਤੇ ਫੇਫੜਿਆਂ ਦੀਆਂ ਹੋਰ ਗੰਭੀਰ ਬਿਮਾਰੀਆਂ ਦਾ ਸ਼ੁਰੂਆਤੀ ਪੜਾਅ ਵਿਚ ਹੀ ਪਤਾ ਲਗਾਇਆ ਜਾ ਸਕਦਾ ਹੈ। ਕੈਂਪ ਵਿਚ ਸੀਨੀਅਰ ਪਲਮੋਨੋਲੋਜਿਸਟ ਅਤੇ ਕ੍ਰਿਟੀਕਲ ਕੇਅਰ ਮਾਹਿਰ ਡਾ. ਚੇਤਨ ਕੁਮਾਰ ਐਨ.ਜੀ., ਸੀਨੀਅਰ ਕੰਸਲਟੈਂਟ ਇੰਟਰਨਲ ਮੈਡੀਸਨ ਡਾ.ਚਰਨਜੀਤ ਸਿੰਘ ਅਤੇ ਕੰਸਲਟੈਂਟ ਇੰਟਰਨਲ ਮੈਡੀਸਨ ਡਾ.ਪ੍ਰਦੀਪ ਕੁਮਾਰ ਮਿੱਤਲ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦੀ ਸਲਾਹ ਪ੍ਰਦਾਨ ਕਰਨਗੇ। ਕੈਂਪ ਦਾ ਉਦਘਾਟਨ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਡਾ.ਅਭਿਸ਼ੇਕ ਅਰੋੜਾ ਅਤੇ ਸ਼ਿਵ ਸ਼ੰਕਰ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਰਿੰਕੂ ਸ਼ਰਮਾ ਵਲੋਂ ਸਾਂਝੇ ਤੌਰ ‘ਤੇ ਕੀਤਾ ਜਾਵੇਗਾ। ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਅਤੇ ਬਦਲ ਰਹੀ ਜੀਵਨ ਸ਼ੈਲੀ ਕਾਰਨ ਸਾਹ ਨਾਲ ਸਬੰਧਿਤ ਬਿਮਾਰੀਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਖ਼ਾਸ ਕਰਕੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਦੀ ਕਮੀ ਕਾਰਨ ਇਨ੍ਹਾਂ ਬਿਮਾਰੀਆਂ ਦਾ ਸਮੇਂ ਸਿਰ ਪਤਾ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਇਸ ਮੁਫ਼ਤ ਕੈਂਪ ਦਾ ਉਦੇਸ਼ ਆਧੁਨਿਕ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਬਿਮਾਰੀਆਂ ਦੀ ਰੋਕਥਾਮ ਪ੍ਰਤੀ ਜਾਗਰੂਕਤਾ ਵਧਾਉਣਾ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਅਭੁੱਨ ਤੋਂ 2 ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੇ ਗੰਭੀਰ ਰੂਪ ਧਾਰਿਆ, ਕਿਸਾਨ ਵਲੋਂ ਲਾਇਆ ਝੋਨਾ ਆੜ੍ਹਤੀ ਨੇ ਵਾਹਿਆ ਕਿਸਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।