11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਨਰੇਗਾ ਕਰਮਚਾਰੀ ਯੂਨੀਅਨ ਨੇ ਰੈਲੀ ਦੀ ਮਨਜ਼ੂਰੀ ਸੰਬੰਧੀ ਪੱਤਰ ਸੌਂਪਿਆ

ਅਜੀਤ ਡੈਸਕ 21-06-2026
ਦਿੜ੍ਹਬਾ ਮੰਡੀ, 20 ਜੂਨ (ਹਰਬੰਸ ਸਿੰਘ ਛਾਜਲੀ) - ਦਫ਼ਤਰ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋੰ 23 ਜੂਨ ਨੂੰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਅਨਾਜ ਮੰਡੀ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਰੈਲੀ ਦੀ ਮਨਜ਼ੂਰੀ ਸੰਬੰਧੀ ਐਸ.ਡੀ.ਐੱਮ. ਦਿੜ੍ਹਬਾ ਨੂੰ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਦੀ ਅਗਵਾਈ ਹੇਠ ਮਨਜ਼ੂਰੀ ਲੈਣ ਲਈ ਪੱਤਰ ਸੌਂਪਿਆ ਗਿਆ। ਬਲਾਕ ਪ੍ਰਧਾਨ ਬਲਵਿੰਦਰ ਸਿੰਘ ਘੁਮਾਣ ਨੇ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਪੈਨਲ ਮੀਟਿੰਗ ‘ਚ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਪ੍ਰਵਾਨ ਮੰਗਾਂ ਲਾਗੂ ਕਰਨ ਦੀ ਥਾਂ ਟਾਲਮਟੋਲ ਕਰ ਰਹੀ ਹੈ। ਜਿਸ ਕਰਕੇ ਜਿਸ ਕਰਕੇ 23 ਜੂਨ ਨੂੰ ਦਿੜ੍ਹਬਾ ਵਿਖੇ ਪੰਜਾਬ ਪੱਧਰ ਦਾ ਲਾਮਿਸਾਲ ਇਕੱਠ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾ� ਕੀਤਾ ਜਾਵੇਗਾ। ਰੈਲੀ ਵਿੱਚ ਪੂਰੇ ਪੰਜਾਬ ਦੇ ਮਨਰੇਗਾ ਮੁਲਾਜ਼ਮ,ਮਨਰੇਗਾ ਮੇਟ, ਮਜ਼ਦੂਰ ਤੇ ਭਰਾਤਰੀ ਤੇ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ। ਇਸ ਮੌਕੇ ਰਣਧੀਰ ਸਿੰਘ, ਰਮਨਪ੍ਰੀਤ ਕੌਰ, ਬਿੱਕਰ ਸਿੰਘ, ਹਾਕਮ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਕਰਮਜੀਤ ਸਿੰਘ, ਜਸ਼ਨਦੀਪ ਸਿੰਘ, ਰਜਨਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੀ ਸਹਿ ਇੰਚਾਰਜ ਹੀਨਾ ਕਾਵਰੇ ਵਲੋਂ ਵਰਕਰ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਵਧਦੀ ਲੋਕਪ੍ਰਿਯਤਾ ਕਾਰਨ ਅਕਾਲੀ ਦਲ ਬਖਲਾਹਟ ‘ਚ - ਡਾ. ਮਿੰਕੂ ਜਵੰਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।