20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਹੇਮਕੁੰਟ ਸਕੂਲ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 22-06-2026

ਜ਼ੀਰਾ, 21 ਜੂਨ (ਰਜਨੀਸ਼ ਕਥੂਰੀਆ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੇ ਹੇਮਕੁੰਟ ਸਕੂਲ ਕੋਟ-ਈਸੇ-ਖਾਂ ਵਿਖੇ “ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਵਿਚ ਅਧਿਆਪਕਾਂ ਦੀ ਦੇਖ-ਰੇਖ ਅਧੀਨ ਐਨ.ਐੱਸ.ਐੱਸ. ਅਤੇ ਐਨ.ਸੀ.ਸੀ. ਕੈਡਿਟਸ ਸਮੇਤ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਯੋਗ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਅਤੇ ਸਕਾਰਾਤਮਕ ਜੀਵਨ ਲਈ ਬਹੁਤ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਪ੍ਰਾਣਾਯਾਮ, ਭੁਜੰਗਾਸਨ, ਵਜਰਾਸਨ ਅਤੇ ਹੋਰ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ।ਇਸ ਸਮਾਗਮ ਦੀ ਸਮੁੱਚੀ ਦੇਖ-ਰੇਖ ਮੈਡਮ ਦਵਿੰਦਰ ਕੌਰ ਵਲੋਂ ਕੀਤੀ ਗਈ। ਜਦੋਂਕਿ ਪ੍ਰੋਗਰਾਮ ਦੀ ਇੰਚਾਰਜ ਮੈਡਮ ਯਾਦਵਿੰਦਰ ਕੌਰ ਰਹੇ। ਇਸ ਮੌਕੇ ਤੇ ਮੈਡਮ ਰੁਪਿੰਦਰ ਕੌਰ, ਮੈਡਮ ਮਨਪ੍ਰੀਤ ਕੌਰ , ਮੈਡਮ ਰਾਜਵੀਰ ਕੌਰ , ਮੈਡਮ ਕਾਜਲ, ਮੈਡਮ ਰਾਜਪਾਲ, ਮੈਡਮ ਸਿਮਰਨਜੀਤ , ਮੈਡਮ ਰਮਨਦੀਪ ਕੌਰ, ਮੈਡਮ ਯਾਦਵਿੰਦਰ ਕੌਰ, ਯਾਦਵਿੰਦਰ ਸਿੰਘ, ਮਹੇਸ਼ ਕੁਮਾਰ, ਮੈਡਮ ਹਰਜੀਤ ਕੌਰ, ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਅਮੀਰ ਸਿੰਘ, ਮੈਡਮ ਸੁਰਿੰਦਰ ਕੌਰ, ਮੈਡਮ ਅਮਨਦੀਪ (ਪੰਜਾਬੀ) ਅਤੇ ਮੈਡਮ ਕੋਮਲ ਨੇ ਆਪਣੀਆਂ ਡਿਊਟੀਆਂ ਬਾਖੂਬੀ ਨਿਭਾਉਂਦਿਆਂ ਸਮਾਗਮ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੋਗ ਸਿਰਫ਼ ਇਕ ਕਸਰਤ ਨਹੀਂ, ਸਗੋਂ ਜੀਵਨ ਸ਼ੈਲੀ ਹੈ ਜੋ ਮਨੁੱਖ ਨੂੰ ਤੰਦਰੁਸਤ, ਖੁਸ਼ ਅਤੇ ਆਤਮ ਵਿਸ਼ਵਾਸੀ ਬਣਾਉਂਦੀ ਹੈ। ਵਿਦਿਆਰਥੀਆਂ ਨੂੰ ਹਰ ਰੋਜ਼ ਕੁਝ ਸਮਾਂ ਯੋਗਾ ਲਈ ਜ਼ਰੂਰ ਕੱਢਣਾ ਚਾਹੀਦਾ ਹੈ।

ਪਿਛਲੀ ਖ਼ਬਰ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ’ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਪੰਤਜਲੀ ਯੋਗ ਸੰਮਤੀ ਅਤੇ ਜੀਰਾ ਵਿਕਾਸ ਪ੍ਰੀਸ਼ਦ ਨੇ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।